ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਸਰਗੁਣ ਮਹਿਤਾ ਦਾ ਡਾਂਸ, ਵੀਡੀਓ
7/11/2019 9:50:22 AM
ਜਲੰਧਰ(ਬਿਊਰੋ)— ਪਾਲੀਵੁੱਡ ਦੀ ਖੂਬਸੂਰਤ ਤੇ ਹਿੱਟ ਅਦਾਕਾਰਾ ਸਰਗੁਣ ਮਹਿਤਾ ਦੀ ਅਦਾਕਾਰੀ ਦਾ ਤਾਂ ਹਰ ਕੋਈ ਦੀਵਾਨਾ ਹੈ। ਸੋਸ਼ਲ ਮੀਡੀਆ 'ਤੇ ਖੂਬ ਐਕਟਿਵ ਰਹਿਣ ਵਾਲੀ ਸਰਗੁਣ ਮਹਿਤਾ ਅਕਸਰ ਤਸਵੀਰਾਂ ਤੇ ਵੀਡੀਓਜ਼ ਇੰਸਟਗ੍ਰਾਮ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸਰਗੁਣ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਸਰਗੁਣ ਮਹਿਤਾ ਡਾਂਸ ਮੂਵਸ ਕਰਦੀ ਹੋਈ ਨਜ਼ਰ ਆ ਰਹੀ ਹੈ।
ਸੋਸ਼ਲ ਮੀਡੀਆ 'ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਪੰਜਾਬੀ ਫਿਲਮਾਂ ਦੀ ਇਸ ਮਸ਼ਹੂਰ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਵੀ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ । ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਤੀ ਰਵੀ ਦੁਬੇ ਨਾਲ ਨਜ਼ਰ ਆਈ।
ਦੱਸ ਦਈਏ ਕਿ ਸਰਗੁਣ ਮਹਿਤਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
yesterday
ਧਰਮਿੰਦਰ ਨੂੰ ਮਰਨ ਉਪਰੰਤ ਮਿਲਿਆ ''ਪਦਮ ਵਿਭੂਸ਼ਣ'' ਸਨਮਾਨ, ਰਾਸ਼ਟਰਪਤੀ ਭਵਨ ''ਚ ਭਾਵੁਕ ਹੋਈ ਹੇਮਾ ਮਾਲਿਨੀ
