ਨਹੀਂ ਰੁੱਕ ਰਿਹਾ ਸਰਗੁਣ ਮਹਿਤਾ ਦੀ ਹੌਟ ਲੁੱਕ ਦਾ ਕਹਿਰ, ਤਸਵੀਰਾਂ ਵਾਇਰਲ
7/2/2019 3:45:05 PM
ਜਲੰਧਰ (ਬਿਊਰੋ) : 'ਲਵ ਪੰਜਾਬ', 'ਲੌਹਰੀਏ', 'ਅੰਗਰੇਜ', 'ਕਿਸਮਤ', 'ਕਾਲਾ ਸ਼ਾਹ ਕਾਲਾ' ਅਤੇ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਆਨ ਕਰਨ ਵਾਲੀ ਅਦਾਕਾਰਾ ਸਰਗੁਣ ਮਹਿਤਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ।
ਦਰਅਸਲ ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਰਗੁਣ ਮਹਿਤਾ ਆਪਣੇ ਪਤੀ ਰਵੀ ਦੂਬੇ ਨਾਲ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।
ਹਾਲਾਂਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਸਰਗੁਣ ਮਹਿਤਾ ਨੇ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਕਾਰਨ ਉਨ੍ਹਾਂ ਨੂੰ ਕਾਫੀ ਟਰੋਲ ਵੀ ਹੋਣਾ ਪਿਆ ਸੀ।
ਇਨ੍ਹਾਂ ਤਸਵੀਰਾਂ 'ਚ ਸਰਗੁਣ ਮਹਿਤਾ ਨੇ ਬਲਿਊ ਕਲਰ ਦੀ ਬਿਕਨੀ ਪਹਿਨੀ ਸੀ ਅਤੇ ਹੱਥ 'ਚ ਵਾਈਨ ਦੀ ਬੋਤਲ ਫੜ੍ਹੀ ਸੀ। ਉਨ੍ਹਾਂ ਦੀ ਇਸ ਪੋਸਟ 'ਤੇ ਯੂਜ਼ਰਸ ਨੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਕੀਤੇ ਸਨ।
ਦੱਸ ਦਈਏ ਕਿ ਰਵੀ ਦੂਬੇ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਟ੍ਰਿੰਪ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਰਵੀ ਦੂਬੇ ਤੇ ਸਰਗੁਣ ਮਹਿਤਾ ਕਾਫੀ ਹੌਟ ਲੁੱਕ 'ਚ ਨਜ਼ਰ ਆ ਰਹੇ ਹਨ।
ਇਨ੍ਹਾਂ ਤਸਵੀਰਾਂ 'ਚ ਸਰਗੁਣ ਨੇ ਯੈਲੋ ਤੇ ਪਿੰਕ ਕਲਰ ਦੀ ਸ਼ਾਰਟ ਡਰੈੱਸ ਪਾਈ ਹੈ, ਜਿਸ 'ਚ ਉਨ੍ਹਾਂ ਦਾ ਹੌਟ ਲੁੱਕ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਸਰਗੁਣ ਮਹਿਤਾ ਵ੍ਹਾਈਟ ਡਰੈੱਸ 'ਚ ਵੀ ਪੋਜ਼ ਦਿੱਤੇ ਹਨ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਸਰਗੁਣ ਮਹਿਤਾ ਦੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਰਿਲੀਜ਼ ਹੋਈ ਸੀ, ਜਿਸ 'ਚ ਉਨ੍ਹਾਂ ਨਾਲ ਗਿੱਪੀ ਗਰੇਵਾਲ ਨੇ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ