ਸਤਵਿੰਦਰ ਬਿੱਟੀ ਨੇ ਸਾਂਝੀ ਕੀਤੀ ਖਾਸ ਤਸਵੀਰ, ਦੱਸਿਆ ਕੀ ਹੁੰਦੀ ਹੈ ਪਰਿਵਾਰ ਦੀ ਤਾਕਤ
5/26/2020 5:02:05 PM

ਜਲੰਧਰ (ਬਿਊਰੋ) — ਪੰਜਾਬ ਦੀ ਲੋਕ ਗਾਇਕਾ ਸਤਵਿੰਦਰ ਬਿੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪੂਰੇ ਪਰਿਵਾਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਤਾਂ ਕੁਝ ਨਹੀਂ ਪਰ ਇਸ ਤਸਵੀਰ ਨਾਲ ਇੱਕ ਗੀਤ ਜ਼ਰੂਰ ਸੁਣਿਆ ਜਾ ਸਕਦਾ ਹੈ। ਜਿਸ 'ਚ ਬਾਲੀਵੁੱਡ ਦੀ ਕਿਸੇ ਫਿਲਮ ਦਾ ਗੀਤ 'ਤੇਰਾ ਸਾਥ ਹੈ ਤੋ ਮੁਝੇ ਕਯਾ ਕਮੀ ਹੈ' ਸੁਣਨ ਨੂੰ ਮਿਲ ਰਿਹਾ ਹੈ।
ਦਰਅਸਲ ਇਸ ਤਸਵੀਰ ਦੇ ਨਾਲ ਗੀਤ ਨੂੰ ਦਰਸਾਉਂਦੇ ਹੋਏ ਉਨ੍ਹਾਂ ਨੇ ਪਰਿਵਾਰ ਦੀ ਤਾਕਤ ਨੂੰ ਦੱਸਣ ਦੀ ਕੋਸ਼ਿਸ਼ ਕੀਤੀ ਹੈ। ਇਸ ਤਸਵੀਰ 'ਚ ਸਤਵਿੰਦਰ ਬਿੱਟੀ ਦੇ ਮਾਤਾ-ਪਿਤਾ ਅਤੇ ਹੋਰ ਬਜ਼ੁਰਗ ਨਜ਼ਰ ਆ ਰਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਪਤੀ ਵੀ ਇਸ ਤਸਵੀਰ 'ਚ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲੋਕ ਲਗਾਤਾਰ ਇਸ ਵੀਡੀਓ 'ਤੇ ਕੁਮੈਂਟ ਕਰ ਰਹੇ ਹਨ।
ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਸਮੇਂ 'ਚ ਕਈ ਹਿੱਟ ਗੀਤ ਦਿੱਤੇ ਹਨ ਅਤੇ ਅਖਾੜਿਆਂ ਦੀ ਇਸ ਰਾਣੀ ਨੂੰ ਸੁਣਨ ਲਈ ਵੱਡੀ ਗਿਣਤੀ 'ਚ ਲੋਕ ਸ਼ਾਮਲ ਹੁੰਦੇ ਸਨ। ਉਨ੍ਹਾਂ ਦੇ ਗੀਤ ਅੱਜ ਵੀ ਉਨ੍ਹੇ ਹੀ ਮਕਬੂਲ ਹਨ, ਜਿੰਨੇ ਕਿ 90 ਦੇ ਦਹਾਕੇ 'ਚ ਸਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ