ਸ਼ਬਾਨਾ ਆਜ਼ਮੀ ਦੇ ਐਕਸੀਡੈਂਟ ’ਤੇ ਨਰਿੰਦਰ ਮੋਦੀ ਨੇ ਜਤਾਇਆ ਦੁੱਖ, ਕੀਤਾ ਟਵੀਟ

1/19/2020 2:32:15 PM

ਮੁੰਬਈ(ਬਿਊਰੋ)- ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ਼ਬਾਨਾ ਆਜ਼ਮੀ ਦੇ ਸੜਕ ਹਾਦਸੇ ’ਚ ਜਖ਼ਮੀ ਹੋਣ ਤੋਂ ਬਾਅਦ ਟਵੀਟ ਕਰਕੇ ਦੁੱਖ ਜਤਾਇਆ ਹੈ। ਨਰਿੰਦਰ ਮੋਦੀ ਨੇ ਸ਼ਬਾਨਾ ਆਜ਼ਮੀ ਦੇ ਜਲਦ ਠੀਕ ਹੋਣ ਦੀ ਪ੍ਰਾਥਣਾ ਕੀਤੀ ਹੈ। ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਸ਼ਬਾਨਾ ਆਜ਼ਮੀ ਜੀ ਦੇ ਸੜਕ ਹਾਦਸੇ ’ਚ ਜ਼ਖਮੀ ਹੋਣ ਦੀ ਖਬਰ ਨੇ ਦੁੱਖੀ ਕੀਤਾ ਹੈ। ਮੈਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦਾ ਹਾਂ।’’


ਦੱਸ ਦੇਈਏ ਕਿ ਸ਼ਬਾਨਾ ਆਜ਼ਮੀ ਬੀਤੇ ਦਿਨ ਸੜਕ ਹਾਦਸੇ ’ਚ ਜ਼ਖਮੀ ਹੋ ਗਈ ਸੀ। ਇਹ ਹਾਦਸਾ ਮੁੰਬਈ-ਪੁਣੇ ਆਕਸਪ੍ਰੈਸਵੇ ’ਤੇ ਹੋਇਆ। ਖਾਲਾਪੁਰ ਟੋਲ ਬੂਥ ਕੋਲ ਉਨ੍ਹਾਂ ਦੀ ਗੱਡੀ ਅਚਾਨਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ। ਇਹ ਸੜਕ ਹਾਦਸਾ ਸ਼ਨੀਵਾਰ ਸ਼ਾਮ ਤਕਰੀਬਨ 3:30 ਵਜੇ ਹੋਇਆ। ਸ਼ਬਾਨਾ ਆਜ਼ਮੀ ਨਾਲ ਉਨ੍ਹਾਂ ਦੇ ਪਤੀ ਜਾਵੇਦ ਅਖਤਰ ਵੀ ਮੌਜ਼ੂਦ ਸਨ ਪਰ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ।

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News