''ਕਬੀਰ ਸਿੰਘ'' ਦੀ ਸਫਲਤਾ ਤੋਂ ਬਾਅਦ ਹੁਣ ਕ੍ਰਿਕਟਰ ਦੇ ਕਿਰਦਾਰ ''ਚ ਦਿਸਣਗੇ ਸ਼ਾਹਿਦ

11/2/2019 11:44:13 AM

ਮੁੰਬਈ (ਬਿਊਰੋ) — 'ਕਬੀਰ ਸਿੰਘ' ਸ਼ਾਹਿਦ ਕਪੂਰ ਦੇ ਫਿਲਮੀ ਕਰੀਅਰ ਦੀ ਸਭ ਤੋਂ ਬਿਹਤਰੀਨ ਫਿਲਮ ਸਾਬਿਤ ਹੋਈ ਹੈ। 'ਕਬੀਰ ਸਿੰਘ' 'ਚ ਉਹ ਡਾਕਟਰ ਦੇ ਕਿਰਦਾਰ 'ਚ ਨਜ਼ਰ ਆਏ ਸਨ ਅਤੇ ਇਸ ਰੋਲ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ, ਜਿਸ ਤੋਂ ਬਾਅਦ ਉਹ ਇਸ ਵਾਰ ਕ੍ਰਿਕਟਰ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੇ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਸਾਂਝੀ ਕੀਤੀ ਹੈ ਅਤੇ ਕੈਪਸ਼ਨ 'ਚ ਦੱਸਿਆ ਹੈ ਕਿ 'ਜਰਸੀ' ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਸ ਤਸਵੀਰ 'ਚ ਉਹ ਕ੍ਰਿਕੇਟਰ ਵਾਲੀ ਲੁੱਕ ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਹੱਥਾਂ 'ਚ ਕ੍ਰਿਕੇਟ ਗਲਬਸ ਤੇ ਕ੍ਰਿਕੇਟ ਬੈਟ ਦੇ ਨਾਲ ਦਿਖ ਰਹੇ ਹਨ।

 
 
 
 
 
 
 
 
 
 
 
 
 
 

#jersey the prep begins.

A post shared by Shahid Kapoor (@shahidkapoor) on Oct 31, 2019 at 10:02pm PDT


ਦੱਸ ਦਈਏ ਕਿ ਸ਼ਾਹਿਦ ਕਪੂਰ ਦੀ ਇਹ ਤਸਵੀਰ ਇੰਟਰਨੈੱਟ 'ਤੇ ਖੂਬ ਵਾਇਰਲ ਹੋ ਰਹੀ ਹੈ। 'ਜਰਸੀ' ਤੇਲਗੂ ਫਿਲਮ ਦਾ ਹਿੰਦੀ ਵਰਜਨ ਹੈ। ਇਹ ਫਿਲਮ ਰਣਜੀ ਪਲੇਅਰ ਅਰਜੁਨ ਨਾਂ ਦੇ ਮੁੰਡੇ ਦੀ ਕਹਾਣੀ ਹੈ, ਜੋ ਇੰਡੀਅਨ ਕ੍ਰਿਕੇਟ ਟੀਮ ਦਾ ਹਿੱਸਾ ਬਣਨ ਦਾ ਸੁਪਨਾ ਦੇਖਦਾ ਹੈ ਪਰ ਇਸ ਸੁਪਨੇ ਨੂੰ ਪੂਰਾ ਕਰਨ ਲਈ ਉਸ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਫਿਲਮ ਅਗਲੇ ਸਾਲ 28 ਅਗਸਤ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਜਾਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News