ਸੰਗਤਾਂ ਨੂੰ ਨਿਹਾਲ ਕਰਦੈ ਸ਼ੈਰੀ ਮਾਨ ਦਾ ਧਾਰਮਿਕ ਗੀਤ ''ਬਾਬਾ ਨਾਨਕ'' (ਵੀਡੀਓ)

11/11/2019 12:24:32 PM

ਜਲੰਧਰ (ਬਿਊਰੋ) — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਹਰ ਪਾਸੇ ਧਾਰਮਿਕ ਦੀਵਾਨ ਸਜਾਏ ਗਏ ਹਨ ਉਥੇ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੱਖ-ਵੱਖ ਗਾਇਕ ਆਪਣੇ-ਆਪਣੇ ਤਰੀਕੇ ਨਾਲ ਗੁਰੂ ਘਰ 'ਚ ਹਾਜ਼ਰੀ ਲਗਵਾ ਰਹੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਸ਼ੈਰੀ ਮਾਨ ਦੀ ਆਵਾਜ਼ 'ਚ ਧਾਰਮਿਕ ਗੀਤ 'ਬਾਬਾ ਨਾਨਕ' ਰਿਲੀਜ਼ ਹੋਇਆ ਹੈ। ਇਸ ਧਾਰਮਿਕ ਗੀਤ 'ਚ ਸ਼ੈਰੀ ਮਾਨ ਨੇ ਗੁਰੂ ਨਾਨਕ ਦੇਵ ਜੀ ਦਾ ਗੁਣ ਗਾਣ ਕੀਤਾ ਹੈ। ਇਸ ਗੀਤ ਦੇ ਬੋਲ ਬਲਜੀਤ ਘਰੂਣ ਵਲੋਂ ਲਿਖੇ ਹਨ ਜਦਕਿ ਗੀਤ ਨੂੰ ਮਿਊਜ਼ਿਕ ਗਿਫਟ ਰੂਲਰਸ ਨੇ ਦਿੱਤਾ ਹੈ। ਇਸ ਗੀਤ 'ਚ ਕੁਲ ਲੋਕਾਈ ਦੇ ਮਾਲਕ ਜਗਤ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਕੀਤੀ ਗਈ ਹੈ ਕਿ ਉਨ੍ਹਾਂ ਦੇ ਦੁਆਰੇ 'ਤੇ ਕੋਈ ਵੀ ਚਲਾ ਜਾਵੇ ਉਹ ਖਾਲੀ ਹੱਥ ਨਹੀਂ ਆਉਂਦਾ। ਸ਼ੈਰੀ ਮਾਨ ਦੇ ਇਸ ਧਾਰਮਿਕ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਦੱਸ ਦਈਏ ਕਿ ਸ਼ੈਰੀ ਮਾਨ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਜੋ ਕਿ ਯਾਦਗਾਰ ਹੋ ਨਿੱਬੜੇ ਹਨ ਅਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮਾਂ 'ਚ ਵੀ ਸਰਗਰਮ ਹਨ ਅਤੇ ਕਈ ਫਿਲਮਾਂ 'ਚ ਉਹ ਆਪਣੀ ਅਦਾਕਾਰੀ ਦੇ ਜੌਹਰ ਵੀ ਦਿਖਾ ਚੁੱਕੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News