ਸਿੰਗਾ ਦਾ ਨਵਾਂ ਗੀਤ Sheh ਰਿਲੀਜ਼ (ਵੀਡੀਓ)
8/25/2019 11:30:40 AM

ਜਲੰਧਰ(ਬਿਊਰੋ)— ਵੱਖ-ਵੱਖ ਗੀਤਾਂ ਨਾਲ ਸੰਗੀਤ ਜਗਤ 'ਚ ਮਕਬੂਲ ਹੋਣ ਵਾਲੇ ਪੰਜਾਬੀ ਗਾਇਕ ਸਿੰਗਾ ਆਪਣਾ ਨਵਾਂ ਗੀਤ 'ਸ਼ਹਿ' ਲੈ ਕੇ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਸਿੰਗਾ ਦੇ ਜ਼ਿਆਦਾਤਰ ਗੀਤ ਚੱਕਵੀਂ ਬੀਟ ਵਾਲੇ ਹੁੰਦੇ ਹਨ ਪਰ ਇਸ ਵਾਰ ਉਹ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਦੇ ਬੋਲ ਜ਼ਿਕਰ ਬਰਾੜ ਦੀ ਕਲਮ 'ਚੋਂ ਨਿਕਲੇ ਹਨ, ਜਿਸ ਨੂੰ ਮਿਊਜ਼ਿਕ ਐਲਡੀ ਫਾਜ਼ਿਲਕਾ ਨੇ ਦਿੱਤਾ ਹੈ।
ਇਸ ਖੂਬਸੂਰਤ ਵੀਡੀਓ ਨੂੰ ਨਾਮੀ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ ਵਾਹੋ ਇੰਟਰਟੈਨਮੈਂਟ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸਿੰਗਾ 'ਜੱਟ ਦੀ ਕਲਿੱਪ', 'ਡੂ ਓਰ ਡਾਈ', 'ਵਨ ਮੈਨ', 'ਫੋਟੋ' ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
3 hours ago
''ਮਾਈਸਾ'' ਦੇ ਨਿਰਮਾਤਾਵਾਂ ਨੇ ਦੀਵਾਲੀ ''ਤੇ ਰਸ਼ਮੀਕਾ ਮੰਦਾਨਾ ਦੇ ਦਮਦਾਰ ਲੁੱਕ ਦਾ ਪੋਸਟਰ ਕੀਤਾ ਰਿਲੀਜ਼
