ਮੁੰਬਈ ''ਚ ਫਸੀ ਸ਼ਹਿਨਾਜ਼ ਨੂੰ ਆਈ ਆਪਣੀ ਮਾਂ ਦੀ ਯਾਦ, ਤਸਵੀਰ ਸਾਂਝੀ ਕਰਕੇ ਲਿਖੀ ਇਹ ਗੱਲ
4/15/2020 3:51:54 PM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ 'ਤੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਛਾਈ ਰਹਿੰਦੀ ਹੈ। ਹਾਲ ਹੀ ਵਿਚ ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਮਾਂ ਦੀ ਇਕ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ਨੂੰ ਪੋਸਟ ਕਰਦਿਆਂ ਸ਼ਹਿਨਾਜ਼ ਨੇ ਆਪਣੀ ਮਾਂ ਲਈ ਆਪਣਾ ਪਿਆਰ ਵੀ ਜ਼ਾਹਿਰ ਕੀਤਾ ਹੈ। ਉਸਨੇ ਤਸਵੀਰ ਦੇ ਕੈਪਸ਼ਨ ਵਿਚ ਲਿਖਿਆ, ''ਮੇਰੀ ਮਾਂ ਮੇਰਾ ਰੱਬ ਹੈ ਤੇ ਨਾਲ ਹੀ ਬਹੁਤ ਸਾਰੇ ਹਾਰਟ ਤੇ ਸਟਾਰ ਵਾਲੇ ਇਮੋਜ਼ੀ ਪੋਸਟ ਕੀਤੇ ਹਨ।'' ਸ਼ਹਿਨਾਜ਼ ਦੀ ਇਸ ਪੋਸਟ 'ਤੇ ਇੰਡਸਟਰੀ ਦੇ ਸਿਤਾਰੇ ਵੀ ਕੁਮੈਂਟ ਕਰ ਰਹੇ ਹਨ। ਟੀ. ਵੀ ਅਦਾਕਾਰਾ ਮਾਹੀ ਵਿਜ ਨੇ ਇਸ ਪੋਸਟ 'ਤੇ ਕੁਮੈਂਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, ''ਸਭ ਤੋਂ ਵਧੀਆ ਇਨਸਾਨ ਤੇ ਮੇਰੇ ਵੱਲੋਂ ਬਹੁਤ ਸਾਰਾ ਪਿਆਰ।'' ਇਸ ਪੋਸਟ 6 ਲੱਖ ਤੋਂ ਵੱਧ ਲਾਇਕਸ ਆ ਚੁੱਕੇ ਹਨ।
Meri maa mera rabb ❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️⭐️⭐️⭐️⭐️⭐️⭐️
A post shared by Shehnaaz Gill (@shehnaazgill) on Apr 13, 2020 at 2:33am PDT
ਦੱਸ ਦੇਈਏ ਕਿ ਸ਼ਹਿਨਾਜ਼ ਕੌਰ ਗਿੱਲ ਹਾਲ ਹੀ ਵਿਚ ਬਾਲੀਵੁੱਡ ਸਿੰਗਰ ਦਰਸ਼ਨ ਰਾਵਲ ਦਾ ਗੀਤ 'ਭੁਲਾ ਦੂੰਗਾ' ਵਿਚ ਨਜ਼ਰ ਆਈ ਸੀ। ਇਸ ਗੀਤ ਵਿਚ ਦਰਸ਼ਕਾਂ ਨੂੰ ਸ਼ਹਿਨਾਜ਼ ਤੇ ਸਿਧਾਰਥ ਸ਼ੁਕਲਾ ਦੇ ਲਵ ਕੈਮਿਸਟਰੀ ਕਾਫੀ ਪਸੰਦ ਆ ਰਹੀ ਹੈ, ਜਿਸ ਦੇ ਚਲਦੇ ਗੀਤ ਨੇ 50 ਮਿਲੀਅਨ ਵਿਊਜ਼ ਤੋਂ ਵੱਧ ਹਾਸਲ ਕਰ ਲਏ ਹਨ। ਇਸ ਤੋਂ ਇਲਾਵਾ ਉਹ ਕਈ ਨਾਮੀ ਪੰਜਾਬੀ ਗਾਇਕਾਂ ਦੇ ਗੀਤਾਂ ਵਿਚ ਅਦਾਕਾਰੀ ਕਰ ਚੁੱਕੀ ਹੈ ਅਤੇ ਨਾਲ ਹੀ ਪੰਜਾਬੀ ਫ਼ਿਲਮਾਂ ਜਿਵੇਂ 'ਕਾਲਾ ਸ਼ਾਹ ਕਾਲਾ' ਅਤੇ 'ਡਾਕਾ' ਵਰਗੀਆਂ ਫ਼ਿਲਮਾਂ ਵਿਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।
ਦੱਸਣਯੋਗ ਹੈ ਕਿ 'ਕੋਰੋਨਾ ਵਾਇਰਸ' ਦੇ ਚਲਦਿਆਂ ਪੂਰੇ ਦੇਸ਼ ਵਿਚ 21 ਦਿਨ ਦਾ 'ਲੌਕ ਡਾਊਨ' ਲੱਗਾ ਹੋਇਆ ਹੈ। ਅਜਿਹੀ ਸਥਿਤੀ ਵਿਚ ਜਦੋਂ ਫਲਾਇਟ ਵੀ ਬੰਦ ਹੈ ਅਤੇ ਪੈਸੇਂਜਰ ਟਰੇਨਾਂ ਦੀ ਆਵਾਜਾਈ ਨੂੰ ਵੀ ਰੋਕ ਦਿੱਤਾ ਗਿਆ, ਅਜਿਹੇ ਵਿਚ ਜੋ ਜਿਥੇ ਹਨ, ਉਹ ਉਥੇ ਹੀ ਫਸ ਗਿਆ ਹੈ। ਸ਼ਹਿਨਾਜ਼ ਆਪਣੇ ਭਰਾ ਸ਼ਹਿਬਾਜ਼ ਨਾਲ ਮੁੰਬਈ ਦੇ ਹੋਟਲ ਵਿਚ ਹੈ। ਸ਼ਹਿਨਾਜ਼ ਹਾਲ ਹੀ ਵਿਚ ਸ਼ੋਅ 'ਮੁਝਸੇ ਸ਼ਾਦੀ ਕਰੋਗੇ' ਵਿਚ ਨਜ਼ਰ ਆਈ ਸੀ। 'ਕੋਰੋਨਾ' ਕਾਰਨ ਸ਼ੋਅ ਦੀ ਸ਼ੂਟਿੰਗ ਰੱਦ ਨੀ ਕਰਨੀ ਪਈ।
Be happy, it drives people crazy! 😝😉
A post shared by Shehnaaz Gill (@shehnaazgill) on Apr 14, 2020 at 5:19am PDT
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ