'ਕੋਰੋਨਾ ਮਰੀਜ਼ਾਂ' ਦੇ ਇਲਾਜ ਲਈ ਫ਼ਿਲਮੀ ਅਦਾਕਾਰਾ ਸ਼ਿਖਾ ਮਲਹੋਤਰਾ ਬਣੀ ਨਰਸ, ਵੀਡੀਓ ਵਾਇਰਲ
3/30/2020 9:54:23 AM

ਜਲੰਧਰ (ਵੈੱਬ ਡੈਸਕ) - 'ਕੋਰੋਨਾ ਵਾਇਰਸ' ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਇਸਨੂੰ ਲੈ ਕੇ ਲਗਾਤਾਰ ਸਿਤਾਰੇ ਵੀ ਜਨਤਾ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਵਿਚ ਲਗੇ ਹੋਏ ਹਨ। ਹੁਣ ਅਦਾਕਾਰਾ ਸੰਜੇ ਮਿਸ਼ਰਾ ਨਾਲ ਫਿਲਮ 'ਕਾਂਚਲੀ' ਵਿਚ ਕੰਮ ਕਰ ਚੁੱਕੀ ਅਦਾਕਾਰਾ ਸ਼ਿਖਾ ਮਲਹੋਤਰਾ ਨੇ ਇਕ ਨਵੀਂ ਮਿਸਾਲ ਪੇਸ਼ ਕੀਤੀ ਹੈ।
ਦਰਅਸਲ, ਸ਼ੁੱਕਰਵਾਰ ਨੂੰ ਅਦਾਕਾਰਾ ਨੇ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਸੇਵਾ ਕਰਨ ਲਈ 'ਹਿਰਦ ਸਮਰਾਟ ਬਾਲਾਸਾਹਿਬ ਠਾਕਰੇ ਹਸਪਤਾਲ' ਪਹੁੰਚੀ, ਜਿਥੇ ਉਸਨੇ ਕੋਰੋਨਾ ਪੀੜਤ ਮਰੀਜ਼ਾਂ ਦੀ ਸੇਵਾ ਕੀਤੀ। ਸ਼ਿਖਾ ਮਲਹੋਤਰਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੇ ਹਨ।
ਦੱਸ ਦੇਈਏ ਕਿ ਸ਼ਿਖਾ ਮਲਹੋਤਰਾ ਨੇ ਦਿੱਲੀ ਦੇ ਸਫਰਜੰਗ ਹਸਪਤਾਲ ਤੋਂ ਬੀ. ਐੱਸ. ਸੀ. ਨਰਸਿੰਗ ਵਿਚ ਡਿਗਰੀ ਹਾਸਲ ਕੀਤੀ ਹੈ। ਅਜਿਹੇ ਵਿਚ ਅਦਾਕਾਰਾ ਨੇ ਆਪਣਾ ਕਰਤੱਵ ਨਿਭਾਉਂਦੇ ਹੋਏ ਕੋਰੋਨਾ ਪੀੜਤ ਮਰੀਜ਼ਾਂ ਦੀ ਮਦਦ ਕੀਤੀ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰਾ ਨੇ ਵੀਡੀਓ ਪੋਸਟ ਕਰ ਕੇ ਦਿੱਤੀ ਹੈ। ਇਸ ਵੀਡੀਓ ਵਿਚ ਸ਼ਿਖਾ ਆਖ ਰਹੀ ਹੈ ਕਿ ''ਦੇਸ਼ ਨੂੰ ਜ਼ਰੂਰਤ ਹੈ, ਜਦੋਂ ਇਸ ਸਮੇਂ ਵਿਚ ਮੈਂ ਵੀ ਆਪਣਾ ਫਰਜ ਨਿਭਾਉਣਾ ਚਾਹੁੰਦੀ ਹਾਂ।''
ਦੱਸਣਯੋਗ ਹੈ ਕਿ ਦੁਨੀਆ ਦੇ ਦੂਜੇ ਦੇਸ਼ਾਂ ਵਾਂਗ ਭਾਰਤ ਵੀ ਇਨ੍ਹੀ ਦਿਨੀਂ 'ਕੋਰੋਨਾ ਵਾਇਰਸ' ਦੀ ਲਪੇਟ ਵਿਚ ਆ ਗਿਆ ਹੈ। ਬੀਤੇ ਪੂਰੇ ਹਫਤੇ ਤੋਂ ਦੇਸ਼ਭਰ ਨੂੰ 21 ਦਿਨਾਂ ਲਈ 'ਲੌਕਡਾਊਨ' ਕੀਤਾ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਾਇਆ ਹੋਇਆ ਹੈ, ਜਿਸ ਦੇ ਚਲਦਿਆ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ