ਅੰਤਰਰਾਸ਼ਟਰੀ ਯੋਗ ਉਤਸਵ 'ਚ ਪਹੁੰਚੀ ਸ਼ਿਲਪਾ ਸ਼ੈੱਟੀ, ਦਿੱਤਾ ਸੰਦੇਸ਼

3/6/2019 8:55:45 AM

ਜਲੰਧਰ(ਬਿਊਰੋ)— ਰਿਸ਼ੀਕੇਸ਼ ਦੇ ਪਰਮਾਰਥ ਨਿਕੇਤਨ 'ਚ ਕੌਮਾਂਤਰੀ ਪੱਧਰ 'ਤੇ ਯੋਗ ਉਤਸਵ ਦਾ ਪ੍ਰਬੰਧ ਕੀਤਾ ਗਿਆ । ਇਸ ਦੌਰਾਨ ਬਾਲੀਵੁੱਡ ਅਦਾਕਾਰ ਸ਼ਿਲਪਾ ਸ਼ੈੱਟੀ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ।ਉਨ੍ਹਾਂ ਨੇ ਪਰਮਾਰਥ ਨਿਕੇਤਨ ਵੱਲੋਂ ਯੋਗਾ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ।

PunjabKesari
ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਪਰਮਾਰਥ ਨਿਕੇਤਨ 'ਚ ਆ ਕੇ ਉਨ੍ਹਾਂ ਨੂੰ ਇੰਝ ਲੱਗਦਾ ਹੈ ਕਿ ਜਿਵੇਂ ਉਹ ਆਪਣੇ ਘਰ ਆ ਗਏ ਹੋਣ। ਇਸ ਯੋਗਾ ਉਤਸਵ 'ਚ ਵਿਦੇਸ਼ ਤੋਂ ਵੀ ਵੱਡੀ ਗਿਣਤੀ 'ਚ ਲੋਕ ਪਹੁੰਚੇ ਹੋਏ ਸਨ। ਇਸ ਯੋਗ ਉਤਸਵ 'ਚ ਹੋਰ ਕਈ ਰੰਗਾ ਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ ਸਨ ।

PunjabKesari
ਤੁਹਾਨੂੰ ਦੱਸ ਦਈਏ ਕਿ ਪਰਮਾਰਥ ਨਿਕੇਤਨ ਵੱਲੋਂ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਪ੍ਰਬੰਧ ਸਮੇਂ ਸਮੇਂ 'ਤੇ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਪ੍ਰੋਗਰਾਮਾਂ 'ਚ ਵੱਡੀ ਗਿਣਤੀ 'ਚ ਲੋਕ ਪਹੁੰਚਦੇ ਨੇ ।

PunjabKesari
ਪਰਮਾਰਥ ਨਿਕੇਤਨ ਇੱਕ ਅਜਿਹੀ ਸੰਸਥਾ ਹੈ ਜੋ ਵਾਤਾਵਰਨ ਅਤੇ ਨਦੀਆਂ ਦੇ ਪਾਣੀ ਨੂੰ ਬਚਾਉਣ ਲਈ ਕਈ ਉਪਰਾਲੇ ਕਰਦੀ ਰਹਿੰਦੀ ਹੈ । ਜਿਸ ਕਾਰਨ ਇਸ ਸੰਸਥਾ ਦੇ ਨਾਲ ਕਈ ਵਿਦੇਸ਼ੀ ਸੰਸਥਾਵਾਂ ਵੀ ਜੁੜੀਆਂ ਹੋਈਆਂ ਨੇ ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News