ਇਨ੍ਹਾਂ ਛੋਟੇ ਬੱਚਿਆਂ ਨੇ ਸ਼ਰਧਾ ਕਪੂਰ ਦੇ ਜਨਮਦਿਨ ਨੂੰ ਬਣਾਇਆ ਸਪੈਸ਼ਲ, ਦੇਖੋ ਵੀਡੀਓ

3/4/2020 9:30:25 AM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਨੇ ਬੀਤੇ ਦਿਨ ਆਪਣਾ 33ਵਾਂ ਜਨਮਦਿਨ ਸੈਲੀਬ੍ਰੇਟ ਕੀਤਾ। ਇਸ ਵਾਰ ਉਨ੍ਹਾਂ ਨੇ ਆਪਣੇ ਜਨਮਦਿਨ ਬਹੁਤ ਹੀ ਖਾਸ ਢੰਗ ਨਾਲ ਮਨਾਇਆ। ਸ਼ਰਧਾ ਕਪੂਰ ਨੇ ਮੁੰਬਈ ਦੀ ਇਕ ਸਮਾਜ ਸੇਵੀ ਸੰਸਥਾ ਵੱਲੋਂ ਸਪੈਸ਼ਲ ਬੱਚਿਆਂ ਲਈ ਚਲਾਏ ਜਾ ਰਹੇ ਆਸ਼ਰਮ ’ਚ ਜਾ ਕੇ ਜਨਮਦਿਨ ਮਨਾਇਆ। ਸ਼ਰਧਾ ਕਪੂਰ ਨੂੰ ਆਪਣੇ ਵਿਚਕਾਰ ਦੇਖ ਕੇ ਇਹ ਬੱਚੇ ਕਾਫੀ ਖੁਸ਼ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨਾਲ ਮਿਲ ਕੇਕ ਵੀ ਕੱਟਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ।
 

 
 
 
 
 
 
 
 
 
 
 
 
 
 

#ShraddhaKapoor celebrates her #HappyBirthday with special kids at a NGO in Mumbai today #instadaily #manavmanglani

A post shared by Manav Manglani (@manav.manglani) on Mar 2, 2020 at 11:41pm PST

ਵਰਕਫਰੰਟ ਦੀ ਗੱਲ ਕਰੀਏ ਤਾਂ ਸ਼ਰਧਾ ਕਪੂਰ ਦੀ ਨਵੀਂ ਫਿਲਮ ‘ਬਾਗੀ 3’ 6 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ’ਚ ਉਨ੍ਹਾਂ ਨਾਲ ਟਾਈਗਰ ਸ਼ਰਾਫ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਅਹਿਮਦ ਖਾਨ ਨੇ ਕੀਤਾ ਹੈ, ਜਿਸ ਦੇ ਨਿਰਮਾਤਾ ਸਾਜਿਦ ਨਾਡੀਆਡਵਾਲਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News