ਬੀਨੂੰ ਢਿੱਲੋਂ ਤੇ ਦੇਵ ਖਰੌੜ ਸਣੇ ਕਈ ਕਲਾਕਾਰਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੀਤਾ ਯਾਦ

5/26/2020 12:53:21 PM

ਜਲੰਧਰ (ਬਿਊਰੋ) — ਫਿਲਮੀ ਕਲਾਕਾਰ ਬੀਨੂੰ ਢਿੱਲੋਂ ਅਤੇ ਗਾਇਕ ਮਹਿਤਾਬ ਵਿਰਕ ਸਣੇ ਕਈ ਅਦਾਕਾਰਾਂ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਅਦਾਕਾਰ ਬੀਨੂੰ ਢਿੱਲੋਂ ਨੇ ਪੰਜਵੇਂ ਪਾਤਸ਼ਾਹ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ''ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਰ ਝੁਕਾ ਕੇ ਸਿਜਦਾ ਭੇਂਟ ਕਰਦੇ ਹਾਂ। ਧੀਰਜ ਅਤੇ ਉਪਕਾਰ ਦੀ ਮੂਰਤ ਪੰਜਵੇਂ ਪਾਤਸ਼ਾਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਅੰਦਰ ਧਰਮ ਹੇਤ ਸੀਸ ਵਾਰਨ ਦਾ ਜਜ਼ਬਾ ਭਰਦੀ ਹੈ। ਇਸ ਤੋਂ ਇਲਾਵਾ ਮਹਿਤਾਬ ਵਿਰਕ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ।

 
 
 
 
 
 
 
 
 
 
 
 
 
 

🙏🙏ਸ਼ਹੀਦਾਂ ਦੇ ਸਰਤਾਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਰ ਝੁਕਾ ਕੇ ਸਿਜਦਾ ਭੇਟ ਕਰਦੇ ਹਾਂ। ਧੀਰਜ ਅਤੇ ਉਪਕਾਰ ਦੀ ਮੂਰਤ ਪੰਜਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਸਿੱਖ ਕੌਮ ਅੰਦਰ ਧਰਮ ਹੇਤ ਸੀਸ ਵਾਰਨ ਦਾ ਜਜ਼ਬਾ ਭਰਦੀ ਹੈ। #SriGuruArjanDevJi

A post shared by Binnu Dhillon (@binnudhillons) on May 25, 2020 at 8:09pm PDT


ਦੱਸ ਦਈਏ ਕਿ ਸਿੱਖ ਕੌਮ ਲਾਸਾਨੀ ਸ਼ਹਾਦਤਾਂ ਲਈ ਜਾਣੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਨੇ ਇਸ ਦੀ ਸ਼ੁਰੂਆਤ ਕੀਤੀ ਸੀ, ਜਿਨ੍ਹਾਂ ਨੇ ਦੇਸ਼ ਅਤੇ ਕੌਮ ਲਈ ਆਪਣਾ ਸਭ ਕੁਝ ਵਾਰ ਦਿੱਤਾ।

 
 
 
 
 
 
 
 
 
 
 
 
 
 

🙏🙏🙏

A post shared by Mehtab Singh Virk (ਵਿਰਕ) (@iammehtabvirk) on May 25, 2020 at 8:45pm PDT

ਦੇਵ ਖਰੌੜ

 
 
 
 
 
 
 
 
 
 
 
 
 
 

🙏🙏🙏🙏🙏🙏

A post shared by Dev Kharoud (@dev_kharoud) on May 25, 2020 at 10:27pm PDT



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News