ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਸਮੇਤ 7 ਲੋਕਾਂ ''ਤੇ ਮੁਕੱਦਮਾ ਦਰਜ

2/4/2020 5:18:25 PM

ਮਾਨਸਾ(ਅਮਰਜੀਤ ਚਾਹਲ) : ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਮਨਕੀਰਤ ਔਲਖ ਤੇ 7 ਅਣਪਛਾਤੇ ਲੋਕਾਂ ਖਿਲਾਫ ਪੁਲਸ ਵੱਲੋਂ ਧਾਰਾ 294, 504 ਤੇ 149 ਆਈਪੀਸੀ ਦੇ ਤਹਿਤ ਥਾਣਾ ਸਦਰ ਮਾਨਸਾ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ 'ਤੇ 'ਗਨ ਕਲਚਰ' (ਹਥਿਆਰਾਂ ਨੂੰ ਪ੍ਰਮੋਟ) ਨੂੰ ਵਧਾਵਾ ਦੇਣ ਦੇ ਦੋਸ਼ ਵਿਚ ਕੀਤਾ ਗਿਆ ਹੈ। ਖਬਰ ਹੈ ਕਿ ਕੇਸ ਦਰਜ ਹੁੰਦੇ ਹੀ ਸਿੱਧੂ ਮੂਸੇਵਾਲਾ ਆਪਣੇ ਘਰੋਂ ਫਰਾਰ ਹੈ। ਪਿੰਡ ਵਿਚ ਕੋਈ ਵੀ ਵਿਅਕਤੀ ਇਸ ਮਾਮਲੇ ਸਬੰਧੀ ਗੱਲ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਪੁਲਸ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਕਹਿਣਾ ਚਾਹੁੰਦੇ ਹਨ।

ਉਧਰ ਕਈ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਸ਼ਰਾਰਤੀ ਅਨਸਰ ਸਿੱਧੂ ਦੀ ਕਾਮਯਾਬੀ ਨੂੰ ਬਰਦਾਸ਼ਤ ਨਹੀਂ ਕਰ ਰਹੇ। ਇਸ ਲਈ ਅਜਿਹੇ ਮਾਮਲੇ ਦਰਜ ਹੋ ਰਹੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News