ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ

2/21/2020 2:13:17 PM

ਮਾਨਸਾ (ਅਮਰਜੀਤ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ ਸਾਥੀ ਗਾਇਕ ਮਨਕੀਰਤ ਔਲਖ ਖਿਲਾਫ ਪੰਜਾਬ ਪੁਲਸ ਨੇ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮਾਨਸਾ ਸਦਰ ਪੁਲਸ ਸਟੇਸ਼ਨ 'ਚ ਦੋਵਾਂ ਗਾਇਕਾਂ ਖਿਲਾਫ ਮੁਕੱਦਮਾ ਨੰਬਰ 35, ਧਾਰਾ 294 ਤੇ 504 ਦੇ ਤਹਿਤ ਦਰਜ ਕੀਤਾ ਗਿਆ ਸੀ। ਇਸ ਲਈ ਪੁਲਸ ਨੂੰ ਸ਼ੱਕ ਸੀ ਕਿ ਦੋਵੇਂ ਗਾਇਕ ਦੇਸ਼ ਛੱਡ ਕੇ ਜਾ ਸਕਦੇ ਹਨ। ਹੁਣ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਅਦਾਲਤ ਤੋਂ ਮਨਜ਼ੂਰੀ ਲੈ ਕੇ ਹੀ ਦੇਸ਼ ਛੱਡ ਸਕਦੇ ਹਨ।
ਲੁਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਦੋਵਾਂ ਗਾਇਕਾਂ ਨੂੰ ਦੇਸ਼ ਛੱਡਣ 'ਤੇ ਪਾਬੰਦੀ ਹੋਵੇਗੀ ਤੇ ਮਨਜ਼ੂਰੀ ਤੋਂ ਬਾਅਦ ਹੀ ਉਹ ਵਿਦੇਸ਼ ਜਾ ਸਕਣਗੇ। ਅਜਿਹੇ 'ਚ ਮਨਕੀਰਤ ਔਲਖ ਤੇ ਸਿੱਧੂ ਮੂਸੇਵਾਲਾ ਦੇ ਵਿਦੇਸ਼ਾਂ 'ਚ ਹੋਣ ਵਾਲੇ ਸ਼ੋਅਜ਼ 'ਤੇ ਇਸ ਦਾ ਸਿੱਧਾ ਅਸਰ ਪਵੇਗਾ।

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News