ਫਾਇਰਿੰਗ ਮਾਮਲਾ : ਸਿੱਧੂ ਮੂਸੇਵਾਲਾ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਸ ਕਰ ਰਹੀ ਹੈ ਛਾਪੇਮਾਰੀ

5/23/2020 11:08:36 AM

ਜਲੰਧਰ (ਬਿਊਰੋ) — ਸੰਗੀਤ ਜਗਤ 'ਚ ਥੋੜ੍ਹੇ ਸਮੇਂ 'ਚ ਖਾਸ ਪ੍ਰਸਿੱਧ ਖੱਟਣ ਵਾਲਾ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਪੁਲਸ ਤੋਂ ਲੁਕਦਾ ਫਿਰ ਰਿਹਾ ਹੈ। ਜੀ ਹਾਂ, ਸਿੱਧੂ ਮੂਸੇਵਾਲਾ ਖਿਲਾਫ ਆਰਮਜ਼ ਐਕਟ ਦੇ ਤਹਿਤ ਬਰਨਾਲਾ ਪੁਲਸ ਨੇ ਮਾਮਲਾ ਦਰਜ ਕੀਤਾ ਸੀ। ਉਸ ਸਮੇਂ ਤੋਂ ਹੀ ਸਿੱਧੂ ਪੁਲਸ ਤੋਂ ਲੁਕ ਰਿਹਾ ਹੈ। ਖਾਸ ਗੱਲ ਇਹ ਹੈ ਕਿ ਪਹਿਲਾਂ ਪੁਲਸ ਨੇ ਹੀ ਸਿੱਧੂ ਮੂਸੇਵਾਲਾ ਨੂੰ ਇੱਕ ਮੁਲਾਜ਼ਮ ਦੀ ਨਿੱਜੀ ਸ਼ੂਟਿੰਗ ਰੇਂਜ 'ਚ ਹਥਿਆਰ ਫੜ੍ਹਾਏ ਅਤੇ ਫਾਇਰਿੰਗ ਦੀ ਇਜਾਜ਼ਤ ਵੀ ਦਿੱਤੀ। ਹੁਣ ਉਹੀ ਪੁਲਸ ਸਿੱਧੂ ਖਿਲਾਫ ਆਰਮਜ਼ ਐਕਟ ਦੀ ਧਾਰਾ 25 ਅਤੇ 30 ਲਾ ਕੇ ਸਿੱਧੂ ਦੀ ਭਾਲ 'ਚ ਲੱਗੀ ਹੋਈ ਹੈ। ਪੁਲਸ ਮੁਤਾਬਕ, ਮੂਸਾ ਪਿੰਡ 'ਚ ਉਸ ਦੇ ਘਰ ਤਾਲਾ ਲੱਗਾ ਹੋਇਆ ਹੈ ਪਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਕੱਲ੍ਹ ਘਰ ਹੀ ਸੀ ਪਰ ਪੁਲਸ ਇੱਥੇ ਦਾਅਵਾ ਕਰ ਰਹੀ ਹੈ ਕਿ ਉਹ ਸਿੱਧੂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ ਪਰ ਉਹ ਨਹੀਂ ਮਿਲ ਰਿਹਾ। ਪਿੰਡ ਵਾਸੀਆਂ ਮੁਤਾਬਕ ਸਿੱਧੂ ਜ਼ਿਆਦਾਤਰ ਪਿੰਡ 'ਚ ਹੀ ਹੁੰਦਾ ਹੈ।

ਇਹ ਸੀ ਪੂਰਾ ਮਾਮਲਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ, ਜਿਸ 'ਚ ਉਹ ਲਾਕਡਾਊਨ ਦੌਰਾਨ ਇੱਕ ਪੁਲਸ ਮੁਲਾਜ਼ਮ ਦੀ ਨਿੱਜੀ ਫਾਇਰਿੰਗ ਰੇਂਜ 'ਚ ਫਾਇਰਿੰਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੇ ਜ਼ੋਰ ਫੜ੍ਹਿਆ ਸੀ। ਸੰਗਰੂਰ ਤੇ ਬਰਨਾਲਾ ਪੁਲਸ ਨੇ ਮੂਸੇਵਾਲਾ ਅਤੇ ਪੰਜ ਪੁਲਸ ਮੁਲਾਜ਼ਮਾਂ ਖਿਲਾਫ ਦਰਜ ਦੋਵਾਂ ਐੱਫ. ਆਈ. ਆਰ. 'ਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News