ਹੁਣ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੀ ਜੋੜੀ ਲੁੱਟੇਗੀ ਫੈਨਜ਼ ਦੇ ਦਿਲ

8/17/2019 12:31:13 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਜਲਦ ਹੀ ਆਪਣਾ ਨਵਾਂ ਗੀਤ 'Same Beef' ਲੈ ਕੇ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ।  ਜੀ ਹਾਂ, ਹਾਲ ਹੀ 'ਚ ਯਸ਼ਰਾਜ ਫਿਲਮ ਨੇ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦਾ ਗੀਤ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਗੀਤ ਦੇ ਬੋਲ ਬੋਹੇਮੀਆ ਵਲੋਂ ਸ਼ਿੰਗਾਰੇ ਗਏ ਹਨ, ਜਿਸ 'ਚ ਸਿੱਧੂ ਮੂਸੇਵਾਲਾ ਫੀਚਰ ਕਰੇਗਾ। ਇਸ ਗੀਤ ਨੂੰ ਮਿਊਜ਼ਿਕ ਸਿੱਧੂ ਮੂਸੇਵਾਲਾ ਦੀ ਟੀਮ ਦੇ ਹੀ ਮੈਂਬਰ ਬਿੱਗ ਬਰਡ ਨੇ ਤਿਆਰ ਕੀਤਾ ਹੈ। ਇਸ ਦੀ ਵੀਡੀਓ ਰਾਹੁਲ ਦੱਤਾ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ, ਜਿਸ ਨੂੰ ਯਸ਼ਰਾਜ ਫਿਲਮ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਜਾਵੇਗਾ। ਯਸ਼ਰਾਜ ਫਿਲਮ ਨੇ ਇਸ ਗੀਤ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ, ਜਿਸ 'ਚ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਨਜ਼ਰ ਆ ਰਹੇ ਹਨ। ਫੈਨਜ਼ ਵਲੋਂ ਗੀਤ ਦਾ ਇਹ ਪੋਸਟਰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

 

 
 
 
 
 
 
 
 
 
 
 
 
 
 

#SameBeef song - @iambohemia ft. @sidhu_moosewala coming soon on youtube.com/yrf @sagamusicofficial @bygbyrdpro @jiosaavn

A post shared by Yash Raj Films (@yrf) on Aug 16, 2019 at 7:52am PDT

ਦੱਸ ਦਈਏ ਕਿ ਬੋਹੇਮੀਆ ਤੇ ਸਿੱਧੂ ਮੂਸੇਵਾਲਾ ਦਰਸ਼ਕਾਂ ਦੀ ਝੋਲੀ 'ਚ ਕਈ ਹਿੱਟ ਗੀਤ ਪਾ ਚੁੱਕੇ ਹਨ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਇਹ ਜੋੜੀ ਇਸ ਗੀਤ ਨਾਲ ਕੀ ਕਮਾਲ ਕਰਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News