ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲਾ : 4 ਪੁਲਸ ਮੁਲਾਜ਼ਮਾਂ ਨੂੰ ਮਿਲੀ ਜ਼ਮਾਨਤ

5/27/2020 4:58:53 PM

ਸੰਗਰੂਰ (ਬੇਦੀ) : ਕੁਝ ਦਿਨ ਪਹਿਲਾਂ ਸੰਗਰੂਰ ਪੁਲਸ ਵਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚ ਸਿੱਧੂ ਮੂਸੇਵਾਲਾ ਤੇ ਉਸ ਦੇ ਦੋਸਤ ਫਾਇਰਿੰਗ ਕਰਦੇ ਨਜ਼ਰ ਆ ਰਹੇ ਸਨ। ਇਸ ਮਾਮਲੇ 'ਚ ਸਿੱਧੂ ਮੂਸੇਵਾਲਾ, ਉਸ ਦੇ 3 ਦੋਸਤਾਂ ਤੇ 5 ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚੋਂ ਅੱਜ 4 ਪੁਲਸ ਮੁਲਾਜ਼ਮਾਂ ਨੂੰ ਸੰਗਰੂਰ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਅਜੇ ਤੱਕ ਸਿਰਫ 4 ਪੁਲਸ ਮੁਲਾਜ਼ਮਾਂ ਨੂੰ ਹੀ ਜ਼ਮਾਨਤ ਮਿਲੀ ਹੈ, ਜਦੋਂਕਿ ਸਿੱਧੂ ਮੂਸੇਵਾਲਾ ਤੇ ਉਸ ਦੇ ਬਾਕੀ ਸਾਥੀ ਫਰਾਰ ਦੱਸੇ ਜਾ ਰਹੇ ਹਨ। ਪੁਲਸ ਇਨ੍ਹਾਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ।

ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 9 ਜੂਨ ਨਿਰਧਾਰਿਤ ਕੀਤੀ ਹੈ ਤੇ ਸਾਰਿਆਂ ਨੂੰ ਪੁਲਸ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਚਾਰੇ ਪੁਲਸ ਅਧਿਕਾਰੀਆਂ ਦੇ ਵਕੀਲ ਐਡਵੋਕੇਟ ਸੁਮੀਰ ਫੱਤਾ ਨੇ ਕਿਹਾ, 'ਅਦਾਲਤ ਨੇ ਕਾਂਸਟੇਬਲ ਹਰਵਿੰਦਰ ਸਿੰਘ ਤੇ ਜਸਵੀਰ ਸਿੰਘ, ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ ਤੇ ਏ. ਐੱਸ. ਆਈ. ਬਲਕਾਰ ਸਿੰਘ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਸਵੀਰ ਸਿੰਘ ਡੀ. ਐੱਸ. ਪੀ. (ਐਚ) ਸੰਗਰੂਰ ਦੇ ਦਫਤਰ 'ਚ ਸਟੈਨੋ, ਹਰਵਿੰਦਰ ਸਿੰਘ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਜਦੋਂਕਿ ਏ. ਐੱਸ. ਆਈ. ਬਲਕਾਰ ਸਿੰਘ ਰੀਡਰ ਵਜੋਂ ਤਾਇਨਾਤ ਸੀ ਤੇ ਗੁਰਜਿੰਦਰ ਸਿੰਘ ਉਸੇ ਦਫਤਰ 'ਚ ਗੰਨਮੈਨ ਵਜੋਂ ਕੰਮ ਕਰਦਾ ਸੀ।“ਅਸੀਂ ਨੁਕਤੇ ਉਠਾਏ ਕਿ ਵੀਡੀਓ ਦੀ ਪ੍ਰਮਾਣਿਕਤਾ ਸਕੈਨਰ ਦੇ ਅਧੀਨ ਹੈ। ਪੁਲਸ ਨੇ 5 ਮਈ ਨੂੰ ਐੱਫ. ਆਈ. ਆਰ. ਦਰਜ ਕੀਤੀ, ਜਦਕਿ ਦਾਅਵਾ ਕੀਤਾ ਗਿਆ ਕਿ ਫਾਇਰਿੰਗ ਹੋਈ ਹੈ।'



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News