ਫਾਇਰਿੰਗ ਮਾਮਲੇ 'ਚ ਸਿੱਧੂ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਿਲਾਂ

5/18/2020 2:56:25 PM

ਸੰਗਰੂਰ (ਵੈੱਬ ਡੈਸਕ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮੁਅੱਤਲ ਕੀਤੇ ਗਏ ਪੁਲਸ ਮੁਲਾਜ਼ਮਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਸੰਗਰੂਰ ਤੇ ਬਰਨਾਲਾ ਪੁਲਸ ਨੇ ਸਿੱਧੂ ਮੂਸੇਵਾਲਾ ਅਤੇ ਪੰਜ ਪੁਲਸ ਮੁਲਾਜ਼ਮਾਂ ਖਿਲਾਫ ਦਰਜ ਦੋਵੇਂ ਐਫ. ਆਈ. ਆਰ. 'ਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਹੈ। ਇਕ ਸਬ-ਇੰਸਪੈਕਟਰ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਤੇ ਤਿੰਨ ਹੋਰਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ।
ਇਨ੍ਹਾਂ ਸਭ ਦੇ ਖਿਲਾਫ ਐਕਸ਼ਨ ਉਦੋਂ ਲਿਆ ਗਿਆ ਜਦੋਂ ਬਰਨਾਲਾ ਪੁਲਸ ਵੱਲੋਂ ਵਿਵਾਦਗ੍ਰਸਤ ਪੰਜਾਬੀ ਗਾਇਕੀ 'ਤੇ ਇਕ ਅਪਰਾਧਿਕ ਕੇਸ ਦਰਜ ਕੀਤਾ ਗਿਆ। ਦਰਅਸਲ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਸੀ, ਜਿਸ 'ਚ ਉਹ ਇਕ ਪੁਲਸ ਮੁਲਾਜ਼ਮ ਦੀ ਨਿੱਜੀ ਫਾਇਰਿੰਗ ਰੇਂਜ 'ਚੋਂ ਫਾਇਰਿੰਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੇ ਜ਼ੋਰ ਫੜ੍ਹਿਆ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News