ਬੱਬੂ ਮਾਨ ਨੇ ਨੌਜਵਾਨ ਨੂੰ ਮਾਰਿਆ ਥੱਪੜ, ਵੀਡੀਓ ਹੋਇਆ ਵਾਇਰਲ

11/5/2019 3:55:31 PM

ਜਲੰਧਰ (ਬਿਊਰੋ) — ਉੱਘੇ ਗਾਇਕ ਤੇ ਅਦਾਕਾਰ ਬੱਬੂ ਮਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਬੱਬੂ ਮਾਨ ਰਾਹ 'ਤੇ ਤੁਰਦੇ ਹੋਏ ਨਜ਼ਰ ਆ ਰਹੇ ਹਨ। ਉੱਥੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਹਰ ਪਾਸਿਓਂ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਬੱਬੂ ਮਾਨ ਦੇ ਪ੍ਰਸ਼ੰਸਕਾਂ ਦੀ ਭੀੜ ਇੰਨ੍ਹੀਂ ਜ਼ਿਆਦਾ ਹੈ ਕਿ ਉਨ੍ਹਾਂ ਨੂੰ ਦੇਖਣ ਲਈ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ ਪਰ ਇਸੇ ਦੌਰਾਨ ਕੁਝ ਅਜਿਹਾ ਹੁੰਦਾ ਹੈ ਕਿ ਬੱਬੂ ਮਾਨ ਗੁੱਸੇ ਬੌਖਲਾ ਜਾਂਦੇ ਹਨ। ਇਸੇ ਦੌਰਾਨ ਬੱਬੂ ਮਾਨ ਨੇ ਇਕ ਨੌਜਵਾਨ ਦੇ ਥੱਪੜ ਜੜ ਦਿੱਤਾ। ਨੌਜਵਾਨ ਦੇ ਥੱਪੜ ਮਾਰਨ ਵਾਲੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਰਹੀ ਹੈ।

ਦੱਸ ਦਈਏ ਕਿ ਫੈਨਜ਼ ਦੀ ਭੀੜ 'ਚ ਘਿਰੇ ਹੋਣ ਕਾਰਨ ਇਸ ਨੌਜਵਾਨ ਨੇ ਬੱਬੂ ਮਾਨ ਦੇ ਵਾਲ ਖਿੱਚ ਦਿੱਤੇ ਸਨ, ਜਿਸ ਕਾਰਨ ਬੱਬੂ ਮਾਨ ਨੇ ਗੁੱਸੇ 'ਚ ਆ ਕੇ ਉਸ ਨੂੰ ਥੱਪੜ ਮਾਰ ਦਿੱਤਾ। ਜੋ ਕਿ ਇਸ ਵੀਡੀਓ 'ਚ ਸਾਫ ਦਿਸ ਰਿਹਾ ਹੈ। ਬੱਬੂ ਮਾਨ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਗੀਤਾਂ 'ਚ ਜਿੱਥੇ ਕਿਰਸਾਨੀ ਦੀ ਗੱਲ ਹੁੰਦੀ ਹੈ, ਉੱਥੇ ਹੀ ਸਮਾਜ 'ਚ ਫੈਲੀ ਨਸ਼ੇ ਵਰਗੀ ਬੁਰੀ ਬੀਮਾਰੀ ਦੇ ਖਿਲਾਫ ਵੀ ਆਵਾਜ਼ ਚੁੱਕੀ ਜਾਂਦੀ ਹੈ। ਉਨ੍ਹਾਂ ਨੇ ਹਰ ਵੰਨਗੀ ਦੇ ਗੀਤ ਗਾਏ ਹਨ। ਭਾਵੇਂ ਉਹ ਬੀਟ ਸੌਂਗ ਹੋਣ, ਰੋਮਾਂਟਿਕ ਜਾਂ ਫਿਰ ਸੈਡ। ਸਰੋਤਿਆਂ ਵੱਲੋਂ ਉਨ੍ਹਾਂ ਦੇ ਹਰ ਗੀਤ ਨੂੰ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਜਲਦ ਹੀ ਉਹ ਆਪਣਾ ਨਵਾਂ ਗੀਤ ਲੈ ਕੇ ਹਾਜ਼ਰ ਹੋ ਰਹੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News