ਗੁਰਦਾਸ ਮਾਨ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸੇਵਾ ਲਈ ਦਿੱਤਾ 15 ਲੱਖ ਦਾ ਚੈੱਕ

9/28/2019 12:12:51 PM

ਜਲੰਧਰ (ਬਿਊਰੋ) - ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਕੈਨੇਡਾ ਦੇ ਆਪਣੇ ਸ਼ੋਅ ਤੋਂ ਬਾਅਦ ਵਤਨ ਪਰਤ ਆਏ ਹਨ। ਉਨ੍ਹਾਂ ਆਉਂਦਿਆਂ ਹੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਗੁਰਦਾਸ ਮਾਨ ਨਾਂ ਸਿਰਫ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਸਗੋ ਕਥਾ ਅਤੇ ਕੀਰਤਨ ਦਾ ਅਨੰਦ ਵੀ ਮਾਣਿਆ। ਖਬਰਾਂ ਮੁਤਾਬਕ ਗੁਰਦਾਸ ਮਾਨ ਨੇ ਬਾਬਾ ਮੁਰਾਦ ਸ਼ਾਹ ਟਰੱਸਟ ਵੱਲੋਂ 15 ਲੱਖ ਦਾ ਚੈੱਕ ਵੀ ਗੁਰਦੁਆਰਾ ਸਾਹਿਬ 'ਚ ਭੇਂਟ ਕੀਤਾ।
ਦੱਸ ਦਈਏ ਕਿ ਗੁਰਦਾਸ ਮਾਨ ਆਪਣੇ ਪਰਿਵਾਰ ਨਾਲ ਸੁਲਤਾਨਪੁਰ ਲੋਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਸਨ। ਗੁਰਦੁਆਰੇ ਸਾਹਿਬ 'ਚ ਦੋ ਘੰਟੇ ਬਿਤਾਉਣ ਮਗਰੋਂ ਗੁਰਦਾਸ ਮਾਨ ਦੇਰ ਰਾਤ 11 ਵਜੇ ਦੇ ਕਰੀਬ ਆਪਣੇ ਪਰਿਵਾਰ ਸਮੇਤ ਨਕੋਦਰ 'ਚ ਬਾਬਾ ਮੁਰਾਦ ਸ਼ਾਹ ਦੇ ਡੇਰੇ ਨੂੰ ਰਵਾਨਾ ਹੋ ਗਏ ਸਨ। ਗੁਰਦਾਸ ਮਾਨ ਨੇ ਇਸ ਗੁਰਦੁਆਰਾ ਸਾਹਿਬ 'ਚ ਤਕਰੀਬਨ 3 ਘੰਟੇ ਬਤੀਤ ਕੀਤੇ। ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸ ਮਾਨ ਨੂੰ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਗੁਰੂ ਘਰ 'ਚ ਪੰਗਤ 'ਚ ਬੈਠ ਕੇ ਲੰਗਰ ਛਕਿਆ ਅਤੇ ਭਾਂਡਿਆਂ ਨੂੰ ਵੀ ਸਾਫ ਕੀਤਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News