ਗਾਇਕ ਜੈਜ਼ੀ ਬੀ ਆਪਣੀ ਧੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

10/12/2019 2:41:28 PM

ਅੰਮ੍ਰਿਤਸਰ (ਬਿਊਰੋ) : ਪੰਜਾਬੀ ਗਾਇਕ ਜੈਜ਼ੀ ਬੀ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਜੈਜ਼ੀ ਬੀ ਨਾਲ ਉਨ੍ਹਾਂ ਦੀ ਬੇਟੀ ਵੀ ਮੌਜੂਦ ਸੀ। ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਦੱਸ ਦਈਏ ਕਿ ਇਸ ਦੌਰਾਨ ਗਾਇਕ ਜੈਜ਼ੀ ਬੀ ਨਵੇਂ ਅੰਦਾਜ਼ 'ਚ ਨਜ਼ਰ ਆਏ ਹਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਕਿਹਾ, ''ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਥੇ ਆ ਕੇ ਖੁਸ਼ੀ ਮਿਲੀ ਹੈ। ਆਉਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।

PunjabKesari
ਦੱਸਣਯੋਗ ਹੈ ਕਿ ਜੈਜ਼ੀ ਬੀ ਨੇ 'ਮਿੱਤਰਾਂ ਦੇ ਬੂਟ', 'ਮਹਾਰਾਜੇ', 'ਪਾਰਟੀ ਗੈਟਿੰਗ ਹੋਟ' ਅਤੇ ਹੋਰ ਕਈੇ ਹਿੱਟ ਗੀਤ ਗਾ ਚੁੱਕੇ। ਜੈਜ਼ੀ ਬੀ ਪੰਜ ਸਾਲ ਦੀ ਉਮਰ 'ਚ ਹੀ ਆਪਣੇ ਪਰਿਵਾਰ ਨਾਲ ਵੈਨਕੂਵਰ, ਕੈਨੇਡਾ ਚਲੇ ਗਏ ਸਨ ਪਰ ਪੰਜਾਬੀ, ਪੰਜਾਬ ਤੇ ਪੰਜਾਬੀਅਤ ਉਨ੍ਹਾਂ ਦੀ ਰੂਹ 'ਚ ਵਸਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News