ਪੁੱਤਰ ਦੇ ਮੋਹ ''ਚ ਦੇਖੋ ਕਿਸ ਕਦਰ ਡੁੱਬੇ ਸਿੱਪੀ ਗਿੱਲ (ਵੀਡੀਓ)
11/19/2019 12:26:43 PM
ਜਲੰਧਰ (ਬਿਊਰੋ) — ਪੰਜਾਬੀ ਗਾਇਕ ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪੁੱਤਰ ਜੁਝਾਰ ਸਿੰਘ ਦੀ ਵੀਡੀਓ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਪਿਤਾ ਬਣੇ ਸਿੱਪੀ ਗਿੱਲ ਇੰਨੀਂ ਦਿਨੀਂ ਆਪਣੇ ਪੁੱਤਰ ਨਾਲ ਸਮਾਂ ਬਿਤਾ ਰਹੇ ਹਨ। ਇਹ ਅਕਸਰ ਹੀ ਆਪਣੇ ਪੁੱਤਰ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, ''ਪੁੱਤ ਜੱਟ ਦਾ…ਜੁਝਾਰ ਸਿੰਘ ਗਿੱਲ…ਮਿਸ ਯੂ ਗਿੱਲ ਸਾਬ ਇੰਡੀਆ ਜਲਦੀ ਆਓ...ਮੇਰੀ ਹਰ ਖੁਸ਼ੀ ਮੇਰੇ ਚਾਹੁਣ ਵਾਲਿਆਂ ਕਰਕੇ ਹੈ। ਸੋ ਅੱਜ ਇਹ ਖੁਸ਼ੀ ਵੀ ਤੁਹਾਡੇ ਨਾਲ ਸਾਂਝੀ ਕਰਨੀ ਜ਼ਰੂਰੀ ਹੈ…ਇਹ ਮੇਰਾ ਨਹੀਂ ਤੁਹਾਡਾ ਜੁਝਾਰ ਸਿੰਘ ਹੈ,…ਰੱਬ ਸਭ 'ਤੇ ਮਿਹਰ ਕਰੇ।''
ਦੱਸ ਦਈਏ ਕਿ ਇਸ ਵੀਡੀਓ 'ਚ ਸਿੱਪੀ ਗਿੱਲ ਨੇ ਆਪਣੇ ਪੁੱਤਰ ਨੂੰ ਗੋਦੀ 'ਚ ਬੈਠਾਇਆ ਹੋਇਆ ਹੈ ਅਤੇ ਜੁਝਾਰ ਨਾਲ ਲਾਡ ਕਰ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਪੋਸਟ 'ਤੇ ਰੌਸ਼ਨ ਪ੍ਰਿੰਸ ਨੇ ਵੀ ਕੁਮੈਂਟ ਕਰਕੇ ਜੁਝਾਰ ਨੂੰ ਆਸ਼ੀਰਵਾਦ ਦਿੱਤਾ ਹੈ।

ਜੇ ਗੱਲ ਕਰੀਏ ਸਿੱਪੀ ਗਿੱਲ ਦੀ ਤਾਂ ਉਹ ਪਿੱਛੇ ਜੇ ਸੁਪਰ ਹਿੱਟ ਪੰਜਾਬੀ ਫਿਲਮ 'ਜੱਦੀ ਸਰਦਾਰ' 'ਚ ਨਜ਼ਰ ਆਏ ਸਨ। ਇਸ ਫਿਲਮ 'ਚ ਉਨ੍ਹਾਂ ਨਾਲ ਦਿਲਪ੍ਰੀਤ ਢਿੱਲੋਂ ਤੇ ਗੁੱਗੂ ਗਿੱਲ ਵਰਗੇ ਨਾਮੀ ਕਲਾਕਾਰ ਵੀ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ 'ਚ ਵੀ ਕਾਫੀ ਸਰਗਰਮ ਰਹਿੰਦੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
ਸਿਨੇ ਕਾਈਂਡ ਅਵਾਰਡ 2026 ''ਚ ਵਾਮਿਕਾ ਗੱਬੀ, ਰਿਤੇਸ਼ ਦੇਸ਼ਮੁਖ ਸਣੇ ਕਈ ਹੋਰ ਹਸਤੀਆਂ ਹੋਣਗੀਆਂ ਸਨਮਾਨਿਤ
6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ ਨੇ ਸੁਣਾਈ Good News
