''ਸੰਨ ਆਫ ਮਨਜੀਤ ਸਿੰਘ'' ਦਾ ਪਹਿਲਾ ਗੀਤ ''ਤਰ ਜਾ'' ਕਮਲ ਖਾਨ ਦੀ ਆਵਾਜ਼ ''ਚ ਰਿਲੀਜ਼

10/5/2018 11:02:48 AM

ਜਲੰਧਰ (ਬਿਊਰੋ)— 12 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਪਹਿਲਾ ਗੀਤ 'ਤਰ ਜਾ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਮਸ਼ਹੂਰ ਗਾਇਕ ਕਮਲ ਖਾਨ ਨੇ ਆਪਣੀ ਖੂਬਸੂਰਤ ਆਵਾਜ਼ ਦਿੱਤੀ ਹੈ ਅਤੇ ਗੀਤ ਦੇ ਬੋਲ ਸਿਧਾਂਤ ਕੌਸ਼ਲ ਨੇ ਲਿਖੇ ਹਨ। 'ਤਰ ਜਾ' ਗੀਤ ਨੂੰ ਮਿਊਜ਼ਿਕ ਵਿਲਸਨ ਬੈਕਿੰਗ ਨੇ ਦਿੱਤਾ ਹੈ ਅਤੇ ਇਸ ਗੀਤ 'ਸਾਗਾ ਮਿਊਜ਼ਿਕ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। 'ਸੰਨ ਆਫ ਮਨਜੀਤ ਸਿੰਘ' ਦੇ ਪਹਿਲੇ ਗੀਤ 'ਤਰ ਜਾ' ਪਿਓ ਦੇ ਸੁਪਨਿਆਂ ਤੇ ਪੁੱਤਰ ਦੇ ਮਸ਼ਹੂਰ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਤੇ ਗੇਂਦਬਾਜ਼ ਹਰਭਜਨ ਸਿੰਘ ਵਾਂਗ ਬਣਨ ਦੇ ਜਨੂੰਨ ਨੂੰ ਦਿਖਾਇਆ ਗਿਆ ਹੈ।

ਦੱਸ ਦੇਈਏ ਕਿ ਫਿਲਮ ਦੀ ਕਹਾਣੀ 'ਚ ਪਿਉ-ਪੁੱਤ ਦੇ ਪਿਆਰ ਤੋਂ ਇਲਾਵਾ ਦੁਨੀਆ ਦੇ ਕਈ ਹੋਰ ਰੰਗਾਂ ਨੂੰ ਵੀ ਦਿਖਾਇਆ ਜਾਵੇਗਾ। ਖਾਸ ਗ ੱਲ ਇਹ ਹੈ ਕਿ 'ਸੰਨ ਆਫ ਮਨਜੀਤ ਸਿੰਘ' ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਪ੍ਰੋਡਕਸ਼ਨ ਵਜੋਂ ਡੈਬਿਊ ਫਿਲਮ ਹੈ। ਇਸ ਫਿਲਮ ਨੂੰ ਕਪਿਲ ਸ਼ਰਮਾ ਤੇ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਨਿਰਮਾਤਾ ਸੁਮੀਤ ਸਿੰਘ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ। ਫਿਲਮ ਨੂੰ ਵਿਕਰਮ ਗਰੋਵਰ ਡਾਇਰੈਕਟ ਕਰ ਰਹੇ ਹਨ। 'ਸੰਨ ਆਫ ਮਨਜੀਤ ਸਿੰਘ' ਦਾ ਸਕ੍ਰੀਨ ਪਲੇਅ ਧੀਰਜ ਰਤਨ ਨੇ ਲਿਖਿਆ ਹੈ ਅਤੇ ਡਾਇਲਾਗਸ ਸੁਰਮੀਤ ਮਾਵੀ ਦੇ ਹਨ। ਇਹ ਫਿਲਮ ਕੇ-9 ਅਤੇ ਸੈਵਨ ਕਲਰਸ ਮੋਸ਼ਨ ਪਿਚਰਸ ਦੇ ਬੈਨਰ ਹੇਠ ਬਣ ਰਹੀ ਹੈ।
'ਸੰਨ ਆਫ ਮਨਜੀਤ ਸਿੰਘ' ਫਿਲਮ 'ਚ ਗੁਰਪ੍ਰੀਤ ਘੁੱਗੀ ਤੇ ਦਮਨਪ੍ਰੀਤ ਸਿੰਘ ਤੋਂ ਇਲਾਵਾ ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਹਾਰਬੀ ਸੰਘਾ, ਮਲਕੀਤ ਰੌਣੀ, ਦੀਪ ਮਨਦੀਪ ਤੇ ਤਾਨੀਆ ਮੁੱਖ ਭੂਮਿਕਾ 'ਚ ਹਨ। 
ਦੱਸਣਯੋਗ ਹੈ ਕਿ ਫਿਲਮ ਦੀ ਪੂਰੀ ਕਹਾਣੀ ਪਿਉ-ਪੁੱਤ ਦੇ ਸੁਪਨਿਆਂ 'ਤੇ ਆਧਾਰਿਤ ਹੈ। ਹੁਣ ਫਿਲਮ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਫਿਲਮ ਦੇ ਅੰਤ 'ਚ ਇਕ ਪਿਤਾ ਦੇ ਸੁਪਨੇ ਪੂਰੇ ਹੁੰਦੇ ਹਨ ਜਾਂ ਬੇਟੇ ਦੀ ਕ੍ਰਿਕਟ ਪ੍ਰਤੀ ਚਾਹਤ। ਇਹ ਫਿਲਮ 12 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News