ਸੋਨਮ ਦੀ ''ਬੋਲਡ ਲੁੱਕ'' ਦੇਖ ਵਧਣਗੀਆਂ ਧੜਕਨਾਂ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ

5/20/2019 10:56:33 AM

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਸੋਨਮ ਬਾਜਵਾ ਤੇ ਐਮੀ ਵਿਰਕ ਆਪਣੀ ਆਉਣ ਵਾਲੀ ਫਿਲਮ 'ਮੁਕਲਾਵਾ' ਨੂੰ ਲੈ ਕੇ ਹਰ ਪਾਸੇ ਚਰਚਾ 'ਚ ਹਨ। ਇਸੇ ਦੌਰਾਨ ਸੋਨਮ ਬਾਜਵਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਸੋਨਮ ਕਾਫੀ ਹੌਟ ਤੇ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਉਸ ਦੀ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਲਗਾਤਾਰ ਕੁਮੈਂਟਸ ਕਰ ਰਹੇ ਹਨ।

PunjabKesari
ਦੱਸ ਦਈਏ ਕਿ ਕਈ ਵਿਗਿਆਪਨਾਂ 'ਚ ਕੰਮ ਕਰਨ ਵਾਲੀ ਸੋਨਮ ਬਾਜਵਾ ਨੇ ਆਪਣੇ-ਆਪ ਨੂੰ ਸਾਲ 2013 ਪੰਜਾਬੀ ਫਿਲਮ 'ਬੈਸਟ ਆਫ ਲੱਕ' ਨਾਲ ਫਿਲਮੀ ਪਰਦੇ 'ਤੇ ਉਤਾਰਿਆ। ਸੋਨਮ ਬਾਜਵਾ ਦੀ ਅਦਾਕਾਰੀ ਲੋਕਾਂ ਦੇ ਸਿਰ ਚੜ੍ਹ ਕੇ ਬੋਲਣ ਲੱਗੀ। ਸੋਨਮ ਬਾਜਵਾ ਦੇ ਫੈਨਜ਼ ਉਸ ਨੂੰ ਵੱਖ-ਵੱਖ ਕਿਰਦਾਰਾਂ 'ਚ ਦੇਖਣਾ ਪਸੰਦ ਕਰਨ ਲੱਗੇ। ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਆਏ ਦਿਨ ਸੋਨਮ ਬਾਜਵਾ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਦੱਸਣਯੋਗ ਹੈ ਕਿ 'ਮੁਕਲਾਵਾ' ਫਿਲਮ 'ਚ ਸੋਨਮ ਬਾਜਵਾ ਤੇ ਐਮੀ ਵਿਰਕ ਮੁੱਖ ਭੂਮਿਕਾ 'ਚ ਹਨ। ਇਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਵਰਗੇ ਸਿਤਾਰੇ ਅਹਿਮ ਭੂਮਿਕਾ 'ਚ ਹਨ। 'ਮੁਕਲਾਵਾ' ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਦੋਂਕਿ ਫਿਲਮ ਦੀ ਸਟੋਰੀ ਤੇ ਸਕ੍ਰੀਨਪਲੇਅ ਉਪਿੰਦਰ ਵੜੈਚ ਤੇ ਜਗਜੀਤ ਸੈਣੀ ਦੇ ਹਨ ਅਤੇ ਡਾਇਲਾਗਸ ਰਾਜੂ ਵਰਮਾ ਨੇ ਲਿਖੇ ਹਨ। 'ਵ੍ਹਾਈਟ ਹਿੱਲ ਸਟੂਡੀਓ' ਤੇ 'ਗਰੇਸਲੇਟ ਪਿਕਚਰਸ' ਦੀ ਇਸ ਸਾਂਝੀ ਪੇਸਕਸ਼ ਨੂੰ ਗੁਨਬੀਰ ਸਿੰਘ ਸਿੱਧੂ ਤੇ ਮਨਮੌੜ ਸਿੱਧੂ ਨੇ ਪ੍ਰੋਡਿਊਸ ਕੀਤਾ ਹੈ। ਇਹ ਫਿਲਮ 24 ਮਈ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋ ਰਹੀ ਹੈ। 

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News