ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਸੋਨਾਲੀ ਸੇਗਲ

2/2/2020 9:13:32 AM

ਅਮ੍ਰਿਤਸਰ (Sumit Khanna)- ਬਾਲੀਵੁੱਡ ਅਦਾਕਾਰਾ ਸੋਨਾਲੀ ਸੇਗਲ ਹਾਲ ਹੀ ਵਿਚ ਅਮ੍ਰਿਤਸਰ ਪਹੁੰਚੀ। ਇਸ ਖਾਸ ਮੌਕੇ ’ਤੇ ਉਨ੍ਹਾਂ ਨੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਮੌਕੇ ’ਤੇ ਉਨ੍ਹਾਂ ਨੇ ਗੁਰੁਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਵਿਚ ਜਾਣਕਾਰੀ ਹਾਸਿਲ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਗੁਰੂ ਘਰ ਵਿਚ ਮੱਥਾ ਟੇਕਣ ਲਈ ਆਈ ਹੈ ਅਤੇ ਕਈ ਵਾਰ ਉਹ ਇੱਥੇ ਆਈ ਹੈ। ਇਸ ਦੇ ਨਾਲ ਹੀ ਸੋਨਾਲੀ ਨੇ ਦੱਸਿਆ ਕਿ ਉਸ ਨੂੰ ਖਾਣ-ਪੀਣ ਦਾ ਬਹੁਤ ਸ਼ੌਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਬਾਲੀਵੁੱਡ ਵਿਚ ਕਾਫੀ ਫਿਲਮਾਂ ਆਈਆਂ ਹਨ ਅਤੇ ਅੱਜ ਉਹ ਸਿਰਫ ਦਰਸ਼ਨ ਕਰਨ ਲਈ ਆਈ ਹੈ। ਨਾਲ ਹੀ ‘ਜੈ ਮਮੀ’ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਮੁਕਾਮ ਮਿਲਿਆ ਹੈ ਅਤੇ ਹੁਣ ਇਕ ਹੋਰ ਨਵੀਂ ਫਿਲਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਹ ਇਕ ਪੰਜਾਬੀ ਹੈ ਅਤੇ ਉਹ ਪੰਜਾਬੀ ਫਿਲਮ ਕਰਨਾ ਚਾਹੁੰਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News