ਬਾਲ ਦਿਵਸ : ਬਚਪਨ ''ਚ ਬੇਹੱਦ ਚੁਲਬੁਲੀ ਸੀ ਨਿਮਰਤ ਖਹਿਰਾ, ਵੀਡੀਓ ''ਚ ਦਿਸੀ ਮਾਸੂਮੀਅਤ

11/14/2019 11:26:47 AM

ਜਲੰਧਰ (ਬਿਊਰੋ) — ਬਚਪਨ ਦੇ ਦਿਨ ਵੀ ਕੀ ਦਿਨ ਹੁੰਦੇ ਹਨ ਨਾ ਕਿਸੇ ਤਰ੍ਹਾਂ ਦਾ ਕੋਈ ਤਣਾਅ ਅਤੇ ਨਾਂ ਹੀ ਕਿਸੇ ਤਰ੍ਹਾਂ ਦਾ ਕੋਈ ਫਿਕਰ। ਬਚਪਨ ਦੇ ਦਿਨਾਂ ਨੂੰ ਹਰ ਕੋਈ ਯਾਦ ਕਰਦਾ ਹੈ ਕਿਉਂਕਿ ਅਭੋਲ ਬੱਚਿਆਂ ਨੂੰ ਸਿਰਫ ਖੇਡਣ ਤੱਕ ਮਤਲਬ ਹੁੰਦਾ ਹੈ ਨਾ ਤਾਂ ਉਨ੍ਹਾਂ ਨੂੰ ਦੁਨੀਆਦਾਰੀ ਨਾਲ ਕੋਈ ਮਤਲਬ ਹੁੰਦਾ ਹੈ ਅਤੇ ਨਾਂ ਹੀ ਦੁਨੀਆ ਦੀਆਂ ਸਮੱਸਿਆਵਾਂ ਦੀ ਹੀ ਕੋਈ ਚਿੰਤਾ ਹੁੰਦੀ ਹੈ। ਅੱਜ ਬਾਲ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਬਚਪਨ ਦੀਆਂ ਯਾਦਾਂ ਨੂੰ ਸਿਤਾਰੇ ਵੀ ਸਾਂਝੇ ਕਰ ਰਹੇ ਹਨ। ਗਾਇਕਾ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਬਚਪਨ ਦੀਆਂ ਤਸਵੀਰਾਂ ਨੂੰ ਦਿਖਾਇਆ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨਿਮਰਤ ਖਹਿਰਾ ਨੇ ਲਿਖਿਆ ਹੈ, ''ਬਸ ਐਂਵੇ ਹੀ।''

 
 
 
 
 
 
 
 
 
 
 
 
 
 

bus awee e ❤️

A post shared by Nimrat Khaira (@nimratkhairaofficial) on Nov 13, 2019 at 7:50pm PST


ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਨਿਮਰਤ ਖਹਿਰਾ ਬਹੁਤ ਹੀ ਮਾਸੂਮ ਅਤੇ ਪਿਆਰੇ ਲੱਗ ਰਹੇ ਹਨ। ਵੱਖ-ਵੱਖ ਪੋਜ਼ ਦਿੰਦੇ ਹੋਏ ਉਨ੍ਹਾਂ ਦੀਆਂ ਇਹ ਤਸਵੀਰਾਂ ਸਰੋਤਿਆਂ ਵੱਲੋਂ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ 'ਤੇ ਕੁਮੈਂਟ ਕੀਤੇ ਜਾ ਰਹੇ ਹਨ।


ਦੱਸਣਯੋਗ ਹੈ ਕਿ ਨਿਮਰਤ ਖਹਿਰਾ ਨੇ ਆਪਣੀ ਸਕੂਲੀ ਸਿੱਖਿਆ ਡੀ. ਏ. ਵੀ. ਕਾਲਜ ਬਟਾਲਾ ਅਤੇ ਬੀ. ਏ. ਦੀ ਡਿਗਰੀ ਐੱਚ. ਐੱਮ. ਵੀ ਕਾਲਜ ਜਲੰਧਰ ਤੋਂ ਕੀਤੀ ਹੈ। ਇਸ ਤੋਂ ਇਲਾਵਾ ਉਹ 'ਵੋਇਸ ਆਫ ਪੰਜਾਬ ਸੀਜ਼ਨ 3' ਦੀ ਜੇਤੂ ਵੀ ਰਹਿ ਚੁੱਕੀ ਹੈ।  ਉਨ੍ਹਾਂ ਨੂੰ ਆਪਣੀ ਜ਼ਿੰਦਗੀ 'ਚ ਅਸਲੀ ਪਛਾਣ ਗੀਤ 'ਇਸ਼ਕ ਕਚਹਿਰੀ' ਰਾਹੀਂ ਮਿਲੀ ਸੀ। ਇਸ ਗੀਤ ਤੋਂ ਇਲਾਵਾ ਉਹ 'ਸੈਲਿਊਟ ਵੱਜਦੇ', 'ਰੌਹਬ ਰੱਖਦੀ', 'ਤਾਂ ਵੀ ਚੰਗਾ ਲੱਗਦਾ', 'ਅੱਖਰ', 'ਡੇ. ਜੇ. ਵਾਲਿਆ', 'ਲਕੀਰਾਂ', 'ਗਾਨੀ', 'ਵੇਖ ਨੱਚਦੀ', 'ਦੀਦਾਰ', 'ਰੂਲ ਬ੍ਰੇਕਰ' ਵਰਗੇ ਗੀਤਾਂ ਨਾਲ ਲੋਕਾਂ ਦੀਆਂ ਧੜਕਣਾਂ ਨੂੰ ਛੂਹਿਆ ਹੈ ਅਤੇ ਇਕ ਮੁਕਾਮ ਹਾਸਲ ਕੀਤਾ ਹੈ।


ਪੰਜਾਬੀ ਗਾਇਕੀ ਨੂੰ ਚਾਰ-ਚੰਨ ਲਾਉਣ ਵਾਲੀ ਨਿਮਰਤ ਖਹਿਰਾ ਨੇ ਸਾਫ-ਸੁਥਰੀ ਗਾਇਕੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ। ਨਿਮਰਤ ਖਹਿਰਾ ਨੇ ਹੁਣ ਤੱਕ ਜੋ ਵੀ ਸਰੋਤਿਆਂ ਦੀ ਝੋਲੀ 'ਚ ਗੀਤ ਪਾਏ ਹਨ, ਉਨ੍ਹਾਂ 'ਚ ਉਸ ਨੇ ਸੱਭਿਆਚਾਰਕ ਗੀਤਾਂ ਦੀਆਂ ਲੜੀਆਂ ਨੂੰ ਪਰਾਓ ਕੇ ਪਾਇਆ ਹੈ। ਨਿਮਰਤ ਖਹਿਰਾ ਉਨ੍ਹਾਂ ਨਾਮੀ ਗਾਇਕਾਂ 'ਚ ਮਸ਼ਹੂਰ ਹੈ, ਜੋ ਸਾਫ-ਸੁਥਰੀ ਤੇ ਸੱਭਿਆਚਾਰਕ ਗਾਇਕੀ ਨਾਲ ਜਾਣੇ ਜਾਂਦੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News