ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਾਲੀਵੁੱਡ ਸਿਤਾਰਿਆਂ ਨੇ ਦਿੱਤੀਆਂ ਵਧਾਈਆਂ
11/12/2019 12:08:27 PM
ਮੁੰਬਈ (ਬਿਊਰੋ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੇ ਵਿਸ਼ਵ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼-ਵਿਦੇਸ਼ ਦੀਆਂ ਸੰਗਤਾਂ ਅੱਜ ਦੇ ਦਿਨ ਗੁਰੂ ਜੀ ਦੇ ਰੰਗ 'ਚ ਰੰਗੀਆਂ ਹੋਈਆਂ ਹਨ ਅਤੇ ਗੁਰੂ ਜੀ ਦੀ ਵਡਿਆਈ ਕਰ ਰਹੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਦੁਨੀਆ ਨੂੰ 'ਨਾਮ ਜੱਪੋ', 'ਵੰਡ ਛਕੋ', ਅਤੇ 'ਕਿਰਤ ਕਰੋ' ਦਾ ਸੰਦੇਸ਼ ਦੇ ਕੇ ਸਮਾਜ 'ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ. 'ਚ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਇਆ ਸੀ ਅਤੇ ਹਰ ਕੱਤਕ ਦੀ ਪੂਰਨਮਾਸ਼ੀ ਨੂੰ ਦੇਸ਼-ਵਿਦੇਸ਼ 'ਚ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ। ਉੁਨ੍ਹਾਂ ਨੇ ਸਿਰਫ ਭਾਰਤ ਹੀ ਨਹੀਂ, ਸਗੋਂ ਅਫਗਾਨਿਸਤਾਨ, ਈਰਾਨ ਅਤੇ ਅਰਬ ਦੇਸ਼ਾਂ 'ਚ ਜਾ ਕੇ ਵੀ ਲੋਕਾਂ ਨੂੰ ਪਾਖੰਡ ਛੱਡ ਰੱਬ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ। ਜਿਥੇ ਗੁਰੂ ਸਹਿਬਾਨ ਦੀਆਂ ਸੰਗਤਾਂ 'ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਬਾਲੀਵੁੱਡ ਜਗਤ ਦੀਆਂ ਹਸਤੀਆਂ ਵੀ ਇਸ ਦਿਹਾੜੇ ਨੂੰ ਸ਼ਰਧਾਪੂਰਵਕ ਮਨਾ ਰਹੀਆਂ ਹਨ।
T 3546 - Greetings on this auspicious day of the 550th Anniversary of Guru Nanak Dev ji .. 🙏🙏🙏🙏🙏 pic.twitter.com/gPkgOupdBM
— Amitabh Bachchan (@SrBachchan) November 12, 2019
ਬਾਲੀਵੁੱਡ ਸਿਤਾਰਿਆਂ ਨੇ ਆਪਣੇ ਫੈਨਜ਼ ਨੂੰ ਇਸ ਸ਼ੁੱਭ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਹਿੰਦੀ ਫਿਲਮ ਇੰਡਸਟਰੀ ਦੇ ਪ੍ਰਸਿੱਧ ਅਭਿਨੇਤਾ ਅਮਿਤਾਬ ਬੱਚਨ ਨੇ ਟਵਿਟਰ ’ਤੇ ਲਿਖਿਆ,‘‘ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਦੇ ਇਸ ਸ਼ੁੱਭ ਦਿਨ ਦੀਆਂ ਵਧਾਈਆਂ।’’ ਇਸ ਤੋਂ ਇਲਾਵਾ ਮੇਹਾ ਮਾਲਿਨੀ, ਤਾਪਸੀ ਪਨੂੰ, ਈਸ਼ਾ ਕੋਪੀਕਰ, ਸੋਹਾ ਅਲੀ ਖਾਨ ਵਰਗੇ ਸਿਤਾਰਿਆਂ ਨੇ ਫੈਨਜ਼ ਨੂੰ ਵਧਾਈਆਂ ਦਿੱਤੀਆਂ।
Soha Ali Khan
Hema Malini
Guru Nanak ji’s teachings reach out to all mankind in a simple, yet telling manner.His message of 'Naam Japo, Kirat Karo & Wand Chhako', which means: Chant the name of the God, perform your duty with honesty and hard work, and share whatever you earn with the needy”is timeless🙏 pic.twitter.com/f7cp8Hq2zf
— Hema Malini (@dreamgirlhema) November 12, 2019
Taapsee Pannu
ਸਤਿਗੁਰੂ ਨਾਨਕ ਪ੍ਰਗਟਿਆ
— taapsee pannu (@taapsee) November 12, 2019
ਮਿੱਟੀ ਧੁੰਦ ਜੱਗ ਚਾਨਣ ਹੋਇਆ
ਜਿਉ ਕਰ ਸੂਰਜ ਨਿਕਲਿਆ
ਤਾਰੇ ਛਿਪੇ ਅੰਧੇਰ ਪਲੋਇਆ
ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ
ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਦੀਆਂ ਲੱਖ ਲੱਖ ਵਧਾਈਆ ਹੋਣ! 🙏🏼
Isha Koppikar
Satguru nanak pargatya miti dhund jag chanan hoa || Jyo kar suraj nikalya tare chape andher ploa || 🙏🙏 DHAN GURU NANAK DEV JI de 550th parkash purab di aap sabji nu lakh lakh wadaiyan 🙏🙏 pic.twitter.com/R8TM6mTDaP
— Isha Koppikar (@ishakonnects) November 12, 2019
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ