ਸਲਮਾਨ ਦੇ ਘਰ ਦੇ ਬਾਹਰ ਕਰਣੀ ਸੈਨਾ ਦਾ ਪ੍ਰਦਰਸ਼ਨ, ਪੁਲਸ ਨੇ ਵਧਾਈ ਸੁਰੱਖਿਆ

10/13/2019 9:47:04 AM

ਮੁੰਬਈ(ਬਿਊਰੋ)- ਦੇਸ਼ ਦੇ ਸਭ ਤੋਂ ਚਰਚਿਤ ਸ਼ੋਅ ‘ਬਿੱਗ ਬੌਸ 13’ ’ਤੇ ਰੋਕ ਲਗਾਉਣ ਦੀ ਮੰਗ ਦੇ ਨਾਲ ਹੀ ਹੁਣ ਉਸ ਦੇ ਖਿਲਾਫ ਪ੍ਰਦਰਸ਼ਨ ਵੀ ਸ਼ੁਰੂ ਹੋ ਗਿਆ ਹੈ। ਇਸੇ ਕਾਰਨ ਮੁੰਬਈ ਪੁਲਸ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਰਣੀ ਸੈਨਾ ਦੇ ਮੈਬਰਾਂ ਸਮੇਤ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੇ ਸ਼ੁੱਕਰਵਾਰ ਨੂੰ ਪੱਛਮੀ ਮੁੰਬਈ ਦੇ ਬਾਂਦਰਾ ਵਿਚ ਸਲਮਾਨ ਖਾਨ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।
PunjabKesari
ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਮੌਕੇ ’ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਇਸ ਦੇ ਨਾਲ ਹੀ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨਕਾਰੀ ‘ਬੈੱਡ ਫਰੈਂਡਸ ਫੋਰਐਵਰ (BFF) ’ਨਾਮਕ ਨਵੀਂ ਧਾਰਨਾ ਨੂੰ ਸ਼ਾਮਲ ਕਰਨ ਨੂੰ ਲੈ ਕੇ ‘ਬਿੱਗ ਬੌਸ 13’ ’ਤੇ ਰੋਕ ਲਗਾਉਣ ਦੀ ਮੰਗ ਕਰ ਰਹੇ ਸਨ।
PunjabKesari
ਅਧਿਕਾਰੀ ਨੇ ਕਿਹਾ ਕਿ ਇਸ ਕੰਸੈਪਟ ਦੀ ਕਰਣੀ ਸੈਨਾ ਸਮੇਤ ਕਈ ਸੰਗਠਨਾਂ ਨੇ ਸਖਤ ਆਲੋਚਨਾ ਕੀਤੀ ਹੈ। ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਹ ਅਸ਼ਲੀਲਤਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਭਾਰਤੀ ਸੰਸਕ੍ਰਿਤੀ ਦੇ ਵਿਰੁੱਧ ਹੈ। ਪੁਲਸ ਦਾ ਕਹਿਣਾ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਅਸੀਂ ਐਕਟਰ ਸਲਮਾਨ ਖਾਨ ਦੇ ਘਰ ਦੇ ਬਾਹਰ ਚੌਕਸੀ ਵਧਾ ਦਿੱਤੀ ਗਈ ਹੈ। ਹਾਲਾਂਕਿ ਹੁਣ ਸਥਿਤੀ ਆਮ ਹੈ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News