ਫਿਲਮ ‘ਸ਼ੂਟਰ’ ਤੇ ਪੰਜਾਬ ਸਰਕਾਰ ਨੇ ਲਗਾਈ ਰੋਕ

2/9/2020 12:13:28 PM

ਜਲੰਧਰ(ਬਿਊਰੋ)-   21 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸ਼ੂਟਰ’ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਬੈਨ ਕਰ ਦੇਣ ਦਾ ਹੁਕਮ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਟਵੀਟ ਰਾਹੀਂ ਦਿੱਤੀ ਗਈ ਹੈ। ਟਵੀਟ ਵਿਚ ਦੱਸਿਆ ਗਿਆ ਹੈ ਕਿ ਇਹ ਫਿਲਮ ਵਿਚ ਹਿੰਸਾ ਤੇ ਅਪਰਾਧ ਨੂੰ ਵਧਾਵਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਫਿਲਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ‘ਤੇ ਅਧਾਰਿਤ ਹੈ। ਪਹਿਲਾਂ ਇਸ ਫਿਲਮ ਦੇ ਨਾਮ ਨੂੰ ਲੈ ਕੇ ਕਈ ਵਿਵਾਦ ਹੋਏ ਸਨ। ਇਸ ਫਿਲਮ ਦੇ ਲਗਾਤਾਰ ਹੋ ਰਹੇ ਵਿਰੋਧ ਤੋਂ ਬਾਅਦ ਸਰਕਾਰ ਨੇ ਹੁਣ ਇਸ ਫਿਲਮ ‘ਤੇ ਮੁਕੰਮਲ ਰੋਕ ਲਗਾਉਣ ਦਾ ਐਲਾਨ ਕੀਤਾ ਹੈ।

 

ਦੋਸ਼ ਇਹ ਹੈ ਕਿ ਇਹ ਫਿਲਮ ਗੈਂਗਸਟਰ ਕਲਚਰ ਨੂੰ ਪ੍ਰਮੋਟ ਕਰਦੀ ਹੈ ਤੇ ਹਿੰਸਾ ਨੂੰ ਵਧਾਵਾ ਦਿੰਦੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਸੀ ਕਿ ਇਹ ਫਿਲਮ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੀ ਹੈ। ਕੁੱਝ ਦਿਨ ਪਹਿਲਾਂ ਹੀ ਇਸ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ। ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਇਸ ਫਿਲਮ ਨੂੰ ਬੈਨ ਕਰਨ ਦੀ ਮੰਗ ਉੱਠ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੇ ਨਿਰਮਾਤਾ ਕੇ.ਵੀ.ਢਿੱਲੋਂ ਖਿਲਾਫ ਕਾਨੂੰਨੀ ਕਾਰਵਾਈ ਹੋ ਸਕਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News