ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹੈ ਸੁੱਖੀ ਮਿਊਜ਼ਿਕਲ ਡੌਕਟਰਜ਼ ਦਾ ਗੀਤ ''ਵੀਡੀਓ ਬਣਾ ਦੇ'' (ਵੀਡੀਓ)

4/29/2020 7:23:44 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਸੁੱਖੀ ਮਿਊਜ਼ਿਕਲ ਡੌਕਟਰਜ਼ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕੇ ਹਨ। 'ਵੀਡੀਓ ਬਣਾ ਦੇ' ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਸੁੱਖੀ ਮਿਊਜ਼ਿਕਲ ਤੇ ਆਸਥਾ ਗਿੱਲ ਨੇ ਮਿਲ ਕੇ ਗਾਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਇਸ ਮਸਤੀ ਵਾਲੇ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ਅਤੇ ਮਿਊਜ਼ਿਕ ਖੁਦ ਸੁੱਖੀ ਨੇ ਹੀ ਦਿੱਤਾ ਹੈ। ਗੀਤ ਦਾ ਸ਼ਾਨਦਾਰ ਵੀਡੀਓ Robbie Singh ਵਲੋਂ ਤਿਆਰ ਕੀਤਾ ਗਿਆ ਹੈ। ਗੀਤ ਵਿਚ ਸੁੱਖੀ ਮਿਊਜ਼ਿਕਲ ਡੌਕਟਰਜ਼ ਤੇ ਆਸਥਾ ਗਿੱਲ ਅਦਾਕਾਰੀ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਕਈ ਹੋਰ ਸਿਤਾਰੇ ਵੀ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਸੋਨੀ ਮਿਊਜ਼ਿਕ ਇੰਡੀਆ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਸੁੱਖੀ ਦੇ ਇਸ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਯੂਟਿਊਬ 'ਤੇ ਇਹ ਗੀਤ ਟਰੈਂਡਿੰਗ ਵਿਚ ਛਾਇਆ ਹੋਇਆ ਹੈ।

ਦੱਸਣਯੋਗ ਹੈ ਕਿ ਆਪਣੇ ਗੀਤਾਂ ਦੇ ਨਾਲ ਸੁੱਖੀ ਆਪਣੇ ਹੇਅਰ ਸਟਾਇਲਿਸ਼ ਕਾਰਨ ਵੀ ਜਾਣੇ ਜਾਂਦੇ ਹਨ। ਉਹ ਇਸ ਤੋਂ ਪਹਿਲਾਂ ਵੀ 'ਸਨਾਇਪਰ', 'ਸੁਸਾਇਡ', 'ਜੈਗੂਆਰ', 'ਕੁੜੀਏ ਸਨੈਪਚੇਟ', 'ਆਲ ਬਲੈਕ', 'ਆਲ ਬਲੈਕ', 'ਕੋਕਾ' ਅਤੇ 'ਸੁਪਰਸਟਾਰ' ਵਰਗੇ ਕਈ ਸ਼ਾਨਦਾਰ ਗੀਤ ਪੰਜਾਬੀ ਸੰਗੀਤ ਜਗਤ ਨੂੰ ਦੇ ਚੁੱਕੇ ਹਨ। ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News