ਸਿੱਖਿਆ ਸਕੱਤਰ ਵੱਲੋਂ ਸੁਖਪਾਲ ਸਿੰਘ ਸਿੱਧੂ ਦਾ ਗੀਤ ‘ਸਰਕਾਰੀ ਸਕੂਲ’ ਰਿਲੀਜ਼

3/9/2020 9:45:41 AM

ਮੋਹਾਲੀ (ਨਿਆਮੀਆਂ) - ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ। ਸਿੱਖਿਆ ਸਕੱਤਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਦਾਖਲਿਆਂ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਨਥਾਣਾ ਲੜਕੇ ਦੇ ਅਧਿਆਪਕ ਅਤੇ ਬਠਿੰਡਾ ਜ਼ਿਲੇ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਵੱਲੋਂ ‘ਸਰਕਾਰੀ ਸਕੂਲ’ ਗੀਤ ਗਾ ਕੇ ਇਸ ਮੁਹਿੰਮ ਵਿਚ ਅਹਿਮ ਯੋਗਦਾਨ ਪਾਇਆ ਗਿਆ ਹੈ। ਇਹ ਗੀਤ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਦੇ ਇਕੱਠ ਵਿਚ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਰਿਲੀਜ਼ ਕੀਤਾ ਗਿਆ।

ਸਿੱਖਿਆ ਸਕੱਤਰ ਨੇ ਕਿਹਾ ਕਿ ਇਸ ਗੀਤ ਰਾਹੀਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਬਹੁਪੱਖੀ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ ਹੈ। ਇਸ ਮੌਕੇ ਇੰਦਰਜੀਤ ਸਿੰਘ ਡਾਇਰੈਕਟਰ ਐੱਸ. ਸੀ. ਈ. ਆਰ. ਟੀ.-ਕਮ-ਡੀ. ਪੀ. ਆਈ. ਐਲੀਮੈਂਟਰੀ ਸਿੱਖਿਆ ਪੰਜਾਬ ਨੇ ਵੀ ਸੁਖਪਾਲ ਸਿੰਘ ਸਿੱਧੂ ਨੂੰ ਗੀਤ ਲਿਖਣ ਅਤੇ ਗਾਉਣ ਲਈ ਵਧਾਈ ਦਿੱਤੀ।

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News