ਮੋਦੀ ''ਤੇ ਬਣੀ ਬਾਇਓਪਿਕ ''ਤੇ ਪਾਬੰਦੀ ਸਬੰਧੀ ਹੁਕਮ ''ਚ ਦਖਲ ਤੋਂ ਅਦਾਲਤ ਵਲੋਂ ਇਨਕਾਰ

4/27/2019 8:56:10 AM

ਨਵੀਂ ਦਿੱਲੀ (ਬਿਊਰੋ) — ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਬਾਇਓਪਿਕ ਦੀ ਰਿਲੀਜ਼ 'ਤੇ ਪਾਬੰਦੀ ਲਾਉਣ ਦੇ ਚੋਣ ਕਮਿਸ਼ਨ ਦੇ ਹੁਕਮ 'ਚ ਦਖਲ ਦੇਣ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਹ ਬਾਇਓਪਿਕ ਦੇ ਨਿਰਮਾਤਾਵਾਂ ਵਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਨਹੀਂ ਕਰਨਾ ਚਾਹੁੰਦੀ।
ਪਟੀਸ਼ਨ 'ਚ ਈ. ਸੀ. ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਵੀ ਬੈਂਚ 'ਚ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ''ਹੁਣ ਇਸ 'ਚ ਕੀ ਬਚਿਆ ਹੈ?'' ਨਿਰਮਾਤਾਵਾਂ ਵਲੋਂ ਪੇਸ਼ ਹੋਏ ਵਕੀਲ ਨੇ ਬੈਂਚ ਨੂੰ ਕਿਹਾ ਕਿ ਈ. ਸੀ. ਦਾ ਹੁਕਮ ਕੇਂਦਰੀ ਫਿਲਮ ਪ੍ਰਮਾਣਨ ਬੋਰਡ ਵਲੋਂ ਫਿਲਮ ਨੂੰ ਦਿੱਤੀ ਗਈ ਮਨਜ਼ੂਰੀ ਦੇ ਉਲਟ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News