ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਆਤਮ ਹੱਤਿਆ
6/14/2020 6:51:20 PM
ਜਲੰਧਰ (ਬਿਊਰੋ) — ਮਸ਼ਹੂਰ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਤਮ ਹੱਤਿਆ ਕਰ ਲਈ ਹੈ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਫਾਂਸੀ ਲੈ ਕੇ ਆਤਮ ਹੱਤਿਆ ਕੀਤੀ ਹੈ। ਹਾਲੇ ਤੱਕ ਉਨ੍ਹਾਂ ਦੇ ਇਸ ਫੈਸਲੇ ਬਾਰੇ ਕੁਝ ਪਤਾ ਨਹੀਂ ਚੱਲ ਸਕਿਆ ਕਿ ਆਖਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ।
Bollywood Actor Sushant Singh Rajput commits suicide at his residence in Mumbai pic.twitter.com/Z6l5BzrmE5
— ANI (@ANI) June 14, 2020
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ 'ਕਿਸ ਦੇਸ਼ ਮੇਂ ਹੈ ਮੇਰਾ ਦਿਲ' ਨਾਂ ਦੇ ਸੀਰੀਅਲ 'ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ 'ਪਵਿੱਤਰ ਰਿਸ਼ਤਾ' ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ