ਐਂਬੂਲੈਂਸ ਰਾਹੀਂ ਲਿਜਾਇਆ ਜਾ ਰਿਹੈ ਸੁਸ਼ਾਂਤ ਸਿੰਘ ਰਾਜਪੂਤ ਦਾ ਮ੍ਰਿਤਕ ਸਰੀਰ, ਦੇਖੋ ਘਰ ਦੇ ਬਾਹਰ ਦੀਆਂ ਤਸਵੀਰਾਂ

6/14/2020 4:53:55 PM

ਜਲੰਧਰ (ਬਿਊਰੋ) — 34 ਸਾਲ ਦੇ ਮਸ਼ਹੂਰ ਫ਼ਿਲਮੀ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਫਾਂਸੀ ਲਾ ਕੇ ਆਤਮ ਹੱਤਿਆ ਕਰ ਲਈ ਹੈ। ਹਾਲੇ ਤੱਕ ਉਨ੍ਹਾਂ ਦੀ ਮੌਤ ਦੀ ਅਸਲੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੇ ਕਮਰੇ ਦੇ ਦਰਵਾਜੇ ਨੂੰ ਜਦੋਂ ਤੋੜਿਆ ਗਿਆ ਤਾਂ ਸੁਸ਼ਾਂਤ ਸਿੰਘ ਰਾਜਪੂਤ ਫਾਂਸੀ ਨਾਲ ਲਟਕਦੇ ਮਿਲੇ। ਦੱਸਿਆ ਜਾ ਰਿਹਾ ਹੈ ਕੁਝ ਸਮੇਂ ਤੋਂ ਉਹ ਡਿਪ੍ਰੈਸ਼ਨ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਮੌਤ ਦੀ ਜਾਣਕਾਰੀ ਮਿਲਦੇ ਹੀ ਪੁਲਸ ਜਾਂਚ ਲਈ ਉਨ੍ਹਾਂ ਦੇ ਘਰ ਪਹੁੰਚ ਗਈ।
सुशांत सिंह राजपूत के घर के बाहर की तस्वीरें
ਸੁਸ਼ਾਂਤ ਦੇ ਘਰ ਦੇ ਬਾਹਰ ਪੁਲਸ ਦੀ ਗੱਡੀ ਦੇਖੀ ਜਾ ਸਕਦੀ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਕੇ ਫ਼ਿਲਮ ਉਦਯੋਗ ਦੇ ਸਾਰੇ ਸਿਤਾਰੇ ਹੈਰਾਨ ਹਨ ਤੇ ਲਗਾਤਾਰ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟਾਂ ਸਾਂਝੀਆਂ ਕਰ ਰਹੇ ਹਨ।
सुशांत सिंह राजपूत के घर के बाहर की तस्वीरें
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ 'ਕਿਸ ਦੇਸ਼ ਮੇਂ ਹੈ ਮੇਰਾ ਦਿਲ' ਨਾਂ ਦੇ ਸੀਰੀਅਲ 'ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ 'ਪਵਿੱਤਰ ਰਿਸ਼ਤਾ' ਤੋਂ ਮਿਲੀ।
Sushant Singh Rajput dies: PM Modi, Bollywood mourn actor; crowd ...
ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।
Actor Sushant Singh Rajput, 34, found dead at Mumbai home ...



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News