ਫੌਰੇਂਸਿਕ ਟੀਮ ਪਹੁੰਚੀ ਸੁਸ਼ਾਂਤ ਦੇ ਘਰ, ਕਰੀਬੀ ਦੋਸਤ ਤੇ ਪਰਿਵਾਰਕ ਮੈਂਬਰ ਦੇਣਗੇ ਅੰਤਿਮ ਵਿਦਾਈ

6/15/2020 3:40:00 PM

ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ਨੇ ਐਤਵਾਰ ਨੂੰ ਬਾਂਦਰਾ ਸਥਿਤ ਆਪਣੇ ਅਪਾਰਟਮੈਂਟ 'ਚ ਫਾਂਸੀ ਲਾ ਕੇ ਖ਼ੁਦਕੁਸ਼ੀ ਕਰ ਲਈ। ਉਹ 34 ਸਾਲ ਦੇ ਸਨ। ਹਾਲੇ ਤੱਕ ਸੁਸ਼ਾਂਤ ਸਿੰਘ ਦੀ ਖ਼ੁਦਕੁਸ਼ੀ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ ਪਰ ਮੁੰਬਈ ਪੁਲਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਫਲੈਟ ਵਿਚੋਂ ਕੁਝ ਦਵਾਈਆਂ ਮਿਲੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਉਹ ਪਿਛਲੇ ਕੁਝ ਮਹੀਨਿਆਂ ਤੋਂ ਡਿਪ੍ਰੈਸ਼ਨ ਦਾ ਇਲਾਜ ਕਰਵਾ ਰਹੇ ਸਨ।

— ਸ਼ਾਮ 4 ਵਜੇ ਤੱਕ ਸੁਸ਼ਾਂਤ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਰਿਵਾਰ ਦੇ ਲੋਕ ਅਤੇ ਕੁਝ ਹੀ ਕਰੀਬੀ ਦੋਸਤ ਸ਼ਾਮਲ ਹੋਣਗੇ।

— ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਤੇ ਪਰਿਵਾਰ ਦੇ ਕੁਝ ਲੋਕ ਪਟਨਾ ਤੋਂ ਮੁੰਬਈ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨਾਲ ਨੀਰਜ ਕੁਮਾਰ ਬੱਬਲੂ (ਭਾਜਪਾ ਐੱਮ. ਐੱਲ. ਏ.) ਸਨ। ਨੀਰਜ, ਸੁਸ਼ਾਂਤ ਦੇ ਰਿਸ਼ਤੇਦਾਰ ਲੱਗਦੇ ਹਨ।

— ਸੁਸ਼ਾਂਤ ਸਿੰਘ ਰਾਜਪੂਤ ਦੇ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ।
ਦੱਸਣਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਅਧੂਰੀਆਂ ਇੱਛਾਵਾਂ ਬਾਰੇ ਚਚੇਰੇ ਭਰਾ ਤੇ ਭਾਜਪਾ ਦੇ ਵਿਧਾਇਕ ਨੀਰਜ ਸਿੰਘ ਨੇ ਕਿਹਾ ਕਿ ਅਸੀਂ ਬਹੁਤ ਦੁਖੀ ਹਾਂ। ਕਦੇ ਨਹੀਂ ਸੋਚਿਆ ਸੀ ਕਿ ਅਜਿਹਾ ਦਿਨ ਦੇਖਣ ਨੂੰ ਮਿਲੇਗਾ। ਅਜਿਹਾ ਚੰਗਾ ਲੜਕਾ, ਜਿਸ ਨੇ ਸਾਰਿਆਂ ਨੂੰ ਹੌਂਸਲਾ ਤੇ ਖੁਸ਼ੀ ਦਿੱਤੀ, ਜ਼ਿੰਦਗੀ ਹਾਲੇ ਸ਼ੁਰੂ ਨਹੀਂ ਹੋਈ ਸੀ ਤੇ ਉਸ ਨੇ ਆਪਣੀ ਜ਼ਿੰਦਗੀ ਖ਼ਤਮ ਕਰ ਦਿੱਤੀ। ਅਸੀਂ ਕਦੇ ਨਹੀਂ ਸੋਚਿਆ ਸੀ ਕਿ ਸਾਨੂੰ ਅਜਿਹਾ ਮਾੜਾ ਦਿਨ ਵੇਖਣਾ ਪਵੇਗਾ। ਫਿਲਹਾਲ ਅਸੀਂ ਉਸ ਨੂੰ ਇਥੇ ਲਿਆਉਣਾ ਚਾਹੁੰਦੇ ਸਨ ਪਰ ਕੋਰੋਨਾ ਕਾਰਨ ਉਹ ਇਥੇ ਨਹੀਂ ਆ ਸਕਿਆ। ਮੈਂ ਆਪਣੇ ਪੂਰੇ ਪਰਿਵਾਰ ਤੇ ਚਾਚੇ ਨਾਲ ਮੁੰਬਈ ਜਾ ਰਿਹਾ ਹਾਂ, ਜਿੱਥੇ ਸੁਸ਼ਾਂਤ ਸਿੰਘ ਦਾ ਅੰਤਿਮ ਸੰਸਕਾਰ ਹੋਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News