ਸੁਸ਼ਾਂਤ ਦੀ ਮੌਤ ਤੋਂ ਬਾਅਦ ਬੇਸੁੱਧ ਹੋਇਆ ਇਹ ਬੇਜ਼ੁਬਾਨ ਦੋਸਤ, ਹਰ ਕਿਸੇ ਨੂੰ ਭਾਵੁਕ ਕਰ ਰਹੀ ਹੈ ਵੀਡੀਓ

6/18/2020 3:03:26 PM

ਜਲੰਧਰ (ਵੈੱਬ ਡੈਸਕ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਭੁਲਾ ਨਹੀਂ ਪਾ ਰਹੇ, ਉੱਥੇ ਹੀ ਉਨ੍ਹਾਂ ਦਾ ਕੁੱਤਾ ਵੀ ਸੁਸ਼ਾਂਤ ਦੀ ਜੁਦਾਈ ਬਰਦਾਸ਼ਤ ਨਹੀਂ ਕਰ ਪਾ ਰਿਹਾ। ਸੋਸ਼ਲ ਮੀਡੀਆ 'ਤੇ ਸੁਸ਼ਾਂਤ ਦੇ ਕੁੱਤੇ ਦੀਆਂ ਤਸਵੀਰਾਂ ਅਤੇ ਵੀਡੀਓ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਬੇਜ਼ੁਬਾਨ ਸੁਸ਼ਾਂਤ ਨੂੰ ਕਿੰਨ੍ਹਾਂ ਜ਼ਿਆਦਾ ਮਿਸ ਕਰ ਰਿਹਾ ਹੈ। ਸੁਸ਼ਾਂਤ ਦਾ ਕੁੱਤਾ ਉਨ੍ਹਾਂ ਨੂੰ ਘਰ ਦੇ ਹਰ ਉਸ ਕਮਰੇ 'ਚ ਲੱਭਦਾ ਹੈ, ਜਿੱਥੇ ਉਹ ਇਸ ਕੁੱਤੇ ਨਾਲ ਸਮਾਂ ਬਿਤਾਉਂਦੇ ਸਨ। ਤੁਸੀਂ ਤਸਵੀਰਾਂ 'ਚ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੁਸ਼ਾਂਤ ਸਿੰਘ ਰਾਜਪੂਤ ਦਾ ਇਹ ਬੇਜ਼ੁਬਾਨ ਦੋਸਤ ਬੇਸੁੱਧ ਹੋ ਕੇ ਪਿਆ ਹੈ।
ਦੱਸ ਦਈਏ ਕਿ ਬੀਤੇ ਐਤਵਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ। ਪੁਲਸ ਦੀ ਮੁੱਢਲੀ ਜਾਂਚ 'ਚ ਇਹ ਸਾਫ਼ ਹੋਇਆ ਹੈ ਕਿ ਸੁਸ਼ਾਂਤ ਡਿਪ੍ਰੈਸ਼ਨ ਦੇ ਸ਼ਿਕਾਰ ਸਨ, ਜਿਸ ਕਰਕੇ ਉਨ੍ਹਾਂ ਨੂੰ ਮੌਤ ਨੂੰ ਗਲ਼ੇ ਲਾਇਆ। ਫ਼ਿਲਹਾਲ ਪੁਲਸ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

 
 
 
 
 
 
 
 
 
 
 
 
 
 

as he shows us all his newly acquired house in Mumbai it's shocking to know that he is no more 💔 #ripsushantsinghrajput #sunday #manavmanglani @manav.manglani

A post shared by Manav Manglani (@manav.manglani) on Jun 14, 2020 at 10:13am PDT

ਦੱਸ ਦਈਏ ਕਿ ਹਾਲ ਹੀ 'ਚ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਦੀ ਗੁੱਥੀ ਹੱਲ ਹੋਣ ਦਾ ਨਾਂ ਨਹੀਂ ਲੈ ਰਹੀ। ਅਦਾਕਾਰ ਦੇ ਖ਼ੁਦਕੁਸ਼ੀ ਮਾਮਲੇ 'ਚ ਹੁਣ ਤੱਕ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਸੁਸ਼ਾਂਤ ਸਿੰਘ ਦੀ ਕਥਿਤ ਪ੍ਰੇਮਿਕਾ ਰੀਆ ਚੱਕਰਵਰਤੀ ਵੀ ਆਪਣਾ ਬਿਆਨ ਦਰਜ ਕਰਵਾਉਣ ਮੁੰਬਈ ਬਾਂਦਰਾ ਪੁਲਸ ਸਟੇਸ਼ਨ ਪਹੁੰਚੀ ਸੀ। ਸੁਸ਼ਾਂਤ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਉਸ ਨੂੰ ਪੁਲਸ ਨੇ ਪੁੱਛਗਿੱਛ ਲਈ ਥਾਣੇ ਬੁਲਾਇਆ ਹੈ। ਪੁਲਸ ਇਸ ਖ਼ੁਦਕੁਸ਼ੀ ਮਾਮਲੇ 'ਚ ਬਹੁਤ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਹੁਣ ਤੱਕ ਇਸ ਮਾਮਲੇ 'ਚ 6 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਨਿਊਜ਼ ਏਜੰਸੀ ਏ. ਐੱਨ. ਆਈ. ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਇਸ ਖ਼ੁਦਕੁਸ਼ੀ ਮਾਮਲੇ 'ਚ ਹਰ ਕਿਸੇ ਦੇ ਦਿਮਾਗ 'ਚ ਬਸ ਇੱਕ ਹੀ ਸਵਾਲ ਚੱਲ ਰਿਹਾ ਹੈ ਕਿ ਆਖਿਰ 34 ਸਾਲ ਦੇ ਸੁਸ਼ਾਂਤ ਸਿੰਘ ਨੇ ਅਜਿਹਾ ਕਦਮ ਕਿਉਂ ਚੁੱਕਿਆ? ਦੂਜੇ ਪਾਸੇ ਮਹਾਰਾਸ਼ਟਰ ਸਰਕਾਰ ਨੇ ਵੀ ਕਿਹਾ ਹੈ ਕਿ ਉਹ ਆਪਣੀ ਜਾਂਚ 'ਚ ਡਿਪ੍ਰੈਸ਼ਨ ਦੇ ਨਾਲ-ਨਾਲ ਪੇਸ਼ੇਵਰ ਰੰਜਿਸ਼ ਨੂੰ ਵੀ ਵੇਖੇਗੀ।


 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News