''ਤਾਂਘ ਮੁਕਲਾਵੇ ਦੀ'' ''ਚ ਐਮੀ-ਸੋਨਮ ਨੇ ਪਾਈ ਇਸ਼ਕ ਦੀ ਬਾਤ (ਵੀਡੀਓ)

5/1/2019 4:48:13 PM

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਮੁਕਲਾਵਾ' 24 ਮਈ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਵਧਾਉਣ ਲਈ ਫਿਲਮ ਦੀ ਟੀਮ ਨੇ ਛੋਟੇ-ਛੋਟੇ ਐਪੀਸੋਡਸ ਰਾਹੀਂ ਫਿਲਮ ਦੇ ਸੀਨਜ਼ ਤੇ ਡਾਇਲਾਗਸ ਦਰਸ਼ਕਾਂ ਨਾਲ ਸਾਂਝੇ ਕਰਨ ਦਾ ਮਨ ਬਣਾਇਆ ਹੈ। ਇਸੇ ਦੇ ਚਲਦਿਆਂ ਅੱਜ 'ਮੁਕਲਾਵਾ' ਫਿਲਮ ਦਾ ਪਹਿਲਾ ਐਪੀਸੋਡ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ਹੈ 'ਤਾਂਘ ਮੁਕਲਾਵੇ ਦੀ'। ਇਸ ਐਪੀਸੋਡ 'ਚ ਸੋਨਮ ਬਾਜਵਾ ਤੇ ਐਮੀ ਵਿਰਕ ਵਿਚਾਲੇ ਫਿਲਮਾਏ ਇਕ ਸੀਨ ਨੂੰ ਦਿਖਾਇਆ ਗਿਆ ਹੈ, ਜਿਸ 'ਚ ਦੋਵੇਂ ਇਸ਼ਕ ਦੀ ਬਾਤ ਪਾ ਰਹੇ ਹਨ।

ਦੱਸਣਯੋਗ ਹੈ ਕਿ 'ਮੁਕਲਾਵਾ' ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੇ ਪ੍ਰੋਡਿਊਸਰ ਗੁਨਬੀਰ ਸਿੰਘ ਸਿੱਧੂ ਤੇ ਮਨਮੌੜ ਸਿੱਧੂ ਹਨ। ਫਿਲਮ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਸਰਬਜੀਤ ਚੀਮਾ, ਦ੍ਰਿਸ਼ਟੀ ਗਰੇਵਾਲ ਤੇ ਨਿਰਮਲ ਰਿਸ਼ੀ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਉਪਿੰਦਰ ਵੜੈਚ ਤੇ ਜਗਜੀਤ ਸੈਣੀ ਦਾ ਹੈ, ਜਦਕਿ ਡਾਇਲਾਗਸ ਰਾਜੂ ਵਰਮਾ ਨੇ ਲਿਖੇ ਹਨ। ਫਿਲਮ ਦੇ ਵਰਲਡਵਾਈਡ ਡਿਸਟ੍ਰੀਬਿਊਟਰ ਵਾਈਟ ਹਿੱਲ ਸਟੂਡੀਓਜ਼ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News