ਮਾਤਾ-ਪਿਤਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤਮੰਨਾ ਭਾਟੀਆ

11/20/2019 2:23:00 PM

ਜਲੰਧਰ (ਬਿਊਰੋ) — ਹਿੰਦੀ ਤੇ ਸਾਊਥ ਫਿਲਮਾਂ ਦੀ ਖੂਬਸੂਰਤ ਅਦਾਕਾਰਾ ਤਮੰਨਾ ਭਾਟੀਆ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 'ਬਾਹੂਬਲੀ' ਫਿਲਮ ਦੀ ਅਦਾਕਾਰਾ ਤਮੰਨਾ ਭਾਟੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਵੀ ਉਨ੍ਹਾਂ ਨਾਲ ਨਜ਼ਰ ਆਏ। ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਨਾਲ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ।


ਦੱਸ ਦਈਏ ਉਹ ਸਾਊਥ ਦੀਆਂ ਫਿਲਮਾਂ 'ਚ ਕਾਫੀ ਸਰਗਰਮ ਨੇ ਜਿੱਥੇ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਧੱਕ ਪਾਈ ਹੋਈ ਹੈ। ਤਮੰਨਾ ਭਾਟੀਆ ਬਾਲੀਵੁੱਡ 'ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਤਮੰਨਾ ਭਾਟੀਆ ਸੁਪਰ ਡੁਪਰ ਹਿੱਟ ਫਿਲਮ 'ਬਾਹੂਬਲੀ' 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ।

ਇਸ ਫਿਲਮ 'ਚ ਉਨ੍ਹਾਂ ਨੇ ਅਵੰਕਿਤਾ ਦਾ ਕਿਰਦਾਰ ਨਿਭਾਇਆ ਸੀ ਅਤੇ ਉਸ ਦੇ ਅੰਦਾਜ਼ ਨੂੰ ਖੂਬ ਪਸੰਦ ਕੀਤਾ ਗਿਆ ਸੀ। ਤਮਿਲ ਫਿਲਮ 'ਚਾਰੂਲਤਾ' ਲਈ ਉਨ੍ਹਾਂ ਨੂੰ ਫਿਲਮਕਾਰ ਐਵਾਰਡ ਵੀ ਮਿਲ ਚੁੱਕਿਆ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News