ਦਰਬਾਰ ਸਾਹਿਬ ਨਤਮਸਤਕ ਹੋਈ ''ਲੁਕਣ ਮੀਚੀ'' ਦੀ ਸਟਾਰਕਾਸਟ

5/4/2019 3:55:23 PM

ਜਲੰਧਰ (ਬਿਊਰੋ) — 10 ਮਈ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਲੁਕਣ ਮੀਚੀ' ਦੀ ਪ੍ਰਮੋਸ਼ਨ ਅੱਜਕਲ ਜੋਰਾਂ-ਸ਼ੋਰਾਂ 'ਤੇ ਚੱਲ ਰਹੀ ਹੈ। ਫਿਲਮ ਦੀ ਟੀਮ ਵੱਖ-ਵੱਖ ਸ਼ਹਿਰਾਂ 'ਚ ਪਹੁੰਚ ਰਹੀ ਹੈ। ਇਸੇ ਲੜੀ ਤਹਿਤ ਫਿਲਮ ਦੀ ਟੀਮ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਪਹੁੰਚੀ, ਜਿੱਥੇ ਫਿਲਮ ਦੀ ਟੀਮ ਪ੍ਰੀਤ ਹਰਪਾਲ ਤੇ ਮੈਂਡੀ ਤੱਖਰ ਪਹਿਲਾ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ। ਪ੍ਰੀਤ ਹਰਪਾਲ ਨੇ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਬਾਅਦ ਟੀਮ ਨੇ ਫਿਲਮ ਦੀ ਪ੍ਰਮੋਸ਼ਨ ਕੀਤੀ। 

 
 
 
 
 
 
 
 
 
 
 
 
 
 

Waheguru kirpa kareo bahut mehnet kiti saryan ne 🙏🙏❤️❤️ shri hari Mandar sahib🙏🙏 @preet.harpal @mandy.takhar #lukanmichi #10thmay 💥💥 #blingkrishnaproductions

A post shared by Preet Harpal (@preet.harpal) on May 3, 2019 at 8:47am PDT

ਦੱਸਣਯੋਗ ਹੈ ਕਿ ਪ੍ਰੀਤ ਹਰਪਾਲ ਤੇ ਮੈਂਡੀ ਤੱਖਰ ਸਟਾਰਰ 'ਲੁਕਣ ਮੀਚੀ' ਨੂੰ ਐਮ. ਹੁੰਦਲ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਸਟੋਰੀ, ਸਕ੍ਰੀਨਪਲੇਅ ਤੇ ਡਾਇਲਾਗਸ ਰਾਜੂ ਵਰਮਾ ਨੇ ਲਿਖੇ ਹਨ। ਇਸ ਫਿਲਮ ਵਿਚ ਅੰਮ੍ਰਿਤ ਔਲਖ, ਗੁੱਗੂ ਗਿੱਲ, ਯੋਗਰਾਜ ਸਿੰਘ, ਹੌਬੀ ਧਾਲੀਵਾਲ, ਬੀ. ਐਨ. ਸ਼ਰਮਾ, ਕਰਮਜੀਤ ਅਨਮੋਲ ਤੇ ਗੁਰਚੇਤ ਚਿੱਤਰਕਾਰ ਅਹਿਮ ਭੂਮਿਕਾ ਵਿਚ ਨਜ਼ਰ ਆਉਣਗੇ। ਬੰਬਲ. ਬੀ ਪ੍ਰੋਡਕਸ਼ਨ ਹੇਠ ਬਣੀ ਇਸ ਫਿਲਮ ਦੇ ਪ੍ਰੋਡਿਊਸਰ ਅਵਤਾਰ ਸਿੰਘ ਬੱਲ ਤੇ ਵਿਕਰਮ ਬੱਲ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News