''ਲੁਕਣ ਮੀਚੀ'' ਦੇ ਨਵੇਂ ਗੀਤ ''ਚੂੜੀਆਂ'' ਦਾ ਟੀਜ਼ਰ ਆਊਟ (ਵੀਡੀਓ)

5/1/2019 4:42:41 PM

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਪ੍ਰੀਤ ਹਰਪਾਲ ਤੇ ਮੈਂਡੀ ਤੱਖਰ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਲੁਕਣ ਮੀਚੀ' ਨੂੰ ਲੈ ਕੇ ਹਰ ਪਾਸੇ ਛਾਏ ਹੋਏ ਹਨ। ਰਿਲੀਜ਼ ਹੋਏ ਟਰੇਲਰ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ, ਜਿਸ ਤੋਂ ਬਾਅਦ ਪ੍ਰਸ਼ੰਸ਼ਕਾਂ ਦਾ ਫਿਲਮ ਉਤਸ਼ਾਹ ਪਹਿਲਾ ਨਾਲੋਂ ਵਧਦਾ ਜਾ ਰਿਹਾ ਹੈ। ਹਾਲ ਹੀ 'ਚ ਪ੍ਰੀਤ ਹਰਪਾਲ ਨੇ ਫਿਲਮ ਦੇ ਅਗਲੇ ਗੀਤ 'ਚੂੜੀਆਂ' ਦੀ ਇਕ ਛੋਟੀ ਜਿਹੀ ਝਲਕ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜੀ ਹਾਂ, 'ਲੁਕਣ ਮੀਚੀ' ਦੇ ਨਵੇਂ ਗੀਤ 'ਚੂੜੀਆਂ' ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ।


ਦੱਸ ਦਈਏ ਕਿ ਫਿਲਮ ਦੇ ਇਸ ਗੀਤ ਨੂੰ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ਆਪਣੀ ਮਿੱਠੜੀ ਆਵਾਜ਼ 'ਚ ਗਾਇਆ ਹੈ, ਜਿਸ 'ਚ ਉਨ੍ਹਾਂ ਦਾ ਸਾਥ ਸੁਰਾਂ ਦੀ ਮੱਲਿਕਾ ਸੁਦੇਸ਼ ਕੁਮਾਰੀ ਨੇ ਦਿੱਤਾ ਹੈ। ਰੋਮਾਂਟਿਕ ਗੀਤ 'ਚੂੜੀਆਂ' ਨੂੰ ਫਿਲਮ ਦੇ ਨਾਇਕ ਪ੍ਰੀਤ ਹਰਪਾਲ ਤੇ ਨਾਇਕਾ ਮੈਂਡੀ ਤੱਖਰ 'ਤੇ ਫਿਲਮਾਇਆ ਗਿਆ ਹੈ। ਇਸ ਗੀਤ ਦੇ ਬੋਲ ਕਾਬਲ ਸਰੂਪਵਾਲੀ ਨੇ ਲਿਖੇ ਹਨ, ਜਦੋਂਕਿ ਗੀਤ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ।

 
 
 
 
 
 
 
 
 
 
 
 
 
 

Lao ji aa gya 2nd gana lukan michi da kulwinder billa and sudesh kumari ji di awaz vich krdo share🙏🙏❤️❤️ @preet.harpal @mandy.takhar

A post shared by Preet Harpal (@preet.harpal) on May 1, 2019 at 3:36am PDT


ਦੱਸਣਯੋਗ ਹੈ ਕਿ 'ਲੁਕਣ ਮੀਚੀ' 'ਚ ਪ੍ਰੀਤ ਹਰਪਾਲ ਤੇ ਮੈਂਡੀ ਤੱਖੜ ਤੋਂ ਇਲਾਵਾ ਹੌਬੀ ਧਾਲੀਵਾਲ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਗੁਰਚੇਤ ਚਿੱਤਰਕਾਰ, ਅੰਮ੍ਰਿਤ ਔਲਖ ਆਦਿ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ ਅਤੇ ਐੱਮ. ਹੁੰਦਲ ਨੇ ਫਿਲਮ ਨੂੰ ਡਾਇਰੈਕਟ ਕੀਤਾ ਹੈ। ਫਿਲਮ ਦੇ ਨਿਰਮਾਤਾ ਅਵਤਾਰ ਸਿੰਘ ਬੱਲ ਤੇ ਵਿਕਰਮ ਬੱਲ ਹਨ। 'ਲੁਕਣ ਮੀਚੀ' 10 ਮਈ ਨੂੰ ਸਿਨੇਮਾਘਰ 'ਚ ਦਸਤਕ ਦੇਣ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News