ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਸਲਮਾਨ ਦਾ ਨਵਾਂ ਗੀਤ TERE BINA

5/13/2020 8:25:47 AM

ਮੁੰਬਈ(ਬਿਊਰੋ)- ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸਲਮਾਨ ਖਾਨ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਦਰਸ਼ਕਾਂ ਦੇ ਹਾਜ਼ਿਰ ਹੋ ਚੁੱਕੇ ਹਨ। ‘ਤੇਰੇ ਬਿਨਾਂ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਸਲਮਾਨ ਖਾਨ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ । ਇਸ ਗੀਤ ਰਾਹੀਂ ਸਲਮਾਨ ਖਾਨ ਨੇ ਘਰ ‘ਚ ਬੋਰ ਹੋ ਰਹੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਦੀ ਕੋਸ਼ਿਸ ਕੀਤੀ ਹੈ। ਇਸ ਗੀਤ ਦੇ ਬੋਲ ਸ਼ਬੀਰ ਅਹਿਮਦ ਵੱਲੋਂ ਲਿਖੇ ਗਏ ਹਨ ਤੇ ਮਿਊਜ਼ਿਕ Aditya Dev ਵੱਲੋਂ ਤਿਆਰ ਕੀਤਾ ਗਿਆ ਹੈ। ਗੀਤ ਦਾ ਵੀਡੀਓ ਖੁਦ ਸਲਮਾਨ ਖਾਨ ਨੇ ਹੀ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਲਮਾਨ ਖਾਨ ਤੇ ਜੈਕਲੀਨ ਫਰਨਾਂਡੀਜ਼ । ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਇਸ ਗੀਤ ਨੂੰ ਸਲਮਾਨ ਖਾਨ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਨੂੰ ਗੀਤ ਬਹੁਤ ਪਸੰਦ ਆ ਰਿਹਾ ਹੈ, ਜਿਸ ਦੇ ਚੱਲਦੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਸਲਮਾਨ ਖਾਨ ਨੇ ਇਸ ਗੀਤ ਦੀ ਸ਼ੂਟਿੰਗ ਪਨਵੇਲ ’ਚ ਉਨ੍ਹਾਂ ਦੇ ਫਾਰਮ ਹਾਊਸ ਵਿੱਚ ਕੀਤੀ ਹੈ । ਤੁਹਾਨੂੰ ਦੱਸ ਦਈਏ ਕਿ ਸਲਮਾਨ ਖਾਨ ਲਾਕਡਾਊਨ ਕਾਰਨ ਆਪਣੇ ਪਨਵੇਲ ਫਾਰਮ ਹਾਊਸ ‘ਤੇ ਹਨ । ਸਲਮਾਨ ਖਾਨ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ,‘‘ਮੈਂ ਤੁਹਾਡੇ ਲਈ ਇਹ ਗੀਤ ਤਿਆਰ ਕੀਤਾ, ਗਾਇਆ, ਸ਼ੂਟ ਕੀਤਾ ਅਤੇ ਪੋਸਟ ਕੀਤਾ, ਹੁਣ ਇਸ ਗੀਤ ਨੂੰ ਸੁਣੋ, ਗਾਓ ਅਤੇ ਘਰ ‘ਚ ਹੀ ਰਹਿ ਕੇ ਆਪਣੇ ਸਵੈਗ ‘ਚ ਸ਼ੂਟ ਕਰੋ, ਪੋਸਟ, ਸ਼ੇਅਰ, ਟੈਗ ਕਰੋ ਅਤੇ ਅਨੰਦ ਲਓ ।’’
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Content Editor manju bala

Related News