ਕੋਰੋਨਾ ਨਾਲ ਜ਼ਿੰਦਗੀ ਦੀ ਜੰਗ ਲੜ ਰਹੇ ਟੀ. ਵੀ. ਅਦਾਕਾਰ ਦੀ ਮੌਤ, ਜਯਾ ਭੱਟਾਚਾਰਿਆ ਨੇ ਦਿੱਤੀ ਜਾਣਕਾਰੀ

6/18/2020 4:55:16 PM

ਮੁੰਬਈ (ਬਿਊਰੋ) — ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ 'ਚ ਵੱਧਦਾ ਹੀ ਜਾ ਰਿਹਾ ਹੈ। ਇਸ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਇੱਕ ਹੋਰ ਅਦਾਕਾਰ ਦੀ ਵੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਅਦਾਕਾਰਾ ਜਯਾ ਭੱਟਾਚਾਰਿਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਇਹ ਅਦਾਕਾਰ 'ਥਪਕੀ ਪਿਆਰ ਦੀ' ਸੀਰੀਅਲ ਟੀਮ ਦਾ ਹਿੱਸਾ ਸੀ। ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਇਰਫ਼ਾਨ ਦੀ ਮੌਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਇਸ ਪੋਸਟ 'ਤੇ ਲਿਖਿਆ ਕਿ 'ਥਪਕੀ ਪਿਆਰ ਕੀ' ਟੀਮ ਦਾ ਮੈਂਬਰ ਹੁਣ ਇਸ ਦੁਨੀਆ 'ਚ ਨਹੀਂ ਰਿਹਾ , ਉਹ ਕਾਫੀ ਦਿਨਾਂ ਤੋਂ ਬੀਮਾਰ ਸੀ। ਮੈਂ ਹਮੇਸ਼ਾ ਉਸ ਦੀ ਸਿਹਤ ਦੀ ਜਾਣਕਾਰੀ ਲੈਂਦੀ ਰਹਿੰਦੀ ਸੀ।'

 
 
 
 
 
 
 
 
 
 
 
 
 
 

Ha Ha Ha Ha I am alive and kicking Please guy before putting up a post can you cross check Damn....😂😂😂😂

A post shared by Jaya Bhattacharya (@jaya.bhattacharya) on Jun 18, 2020 at 12:13am PDT

ਗੁਲਾਬ ਦਾਦਾ ਨੇ ਦੱਸਿਆ ਕਿ ਹਸਪਤਾਲ 'ਚ ਉਸ ਦੀ ਸਿਹਤ ਕਾਫ਼ੀ ਜ਼ਿਆਦਾ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਹ ਇਸੇ ਹਫ਼ਤੇ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਸਨ। ਅੱਜ ਮੈਨੂੰ ਸੁਸੂ ਨੇ ਦੱਸਿਆ ਕਿ ਇਰਫ਼ਾਨ ਦੀ ਮੌਤ ਹੋ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਫ਼ਿਲਮੀ ਕਲਾਕਾਰਾਂ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ, ਜਿਸ 'ਚ ਗਾਇਕਾ ਕਨਿਕਾ ਕਪੂਰ, ਅਦਾਕਾਰਾ ਮੋਹਿਨਾ ਕੁਮਾਰੀ ਸਣੇ ਕਈ ਅਦਾਕਾਰ ਸ਼ਾਮਲ ਹਨ ਪਰ ਕਨਿਕਾ ਕਪੂਰ ਨੇ ਕੋਰੋਨਾ ਵਾਇਰਸ ਨੂੰ ਹਰਾ ਦਿੱਤਾ ਸੀ ਅਤੇ ਹੁਣ ਉਹ ਤੰਦਰੁਸਤ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News