''ਦਿ ਐਕਸੀਡੈਂਟਲ ਪ੍ਰਾਇਮ...'' ਬਣਾਉਣ ਪਿੱਛੇ ਭਾਜਪਾ ਦੀ ਸਾਜ਼ਿਸ਼ : ਅਮਰਜੀਤ ਟਿੱਕਾ

1/1/2019 9:32:49 AM

ਲੁਧਿਆਣਾ (ਰਿੰਕੂ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸੈਕਟਰੀ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਭਾਜਪਾ ਤੇ ਆਰ. ਐੱਸ. ਐੱਸ. ਨੇ ਇਕ ਸਾਜ਼ਿਸ਼ ਤਹਿਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਦੇ ਅਕਸ ਨੂੰ ਧੁੰਦਲਾ ਕਰਨ ਲਈ 'ਦਿ ਐਕਸੀਡੈਂਟਲ ਪ੍ਰਾਇਮ ਮਨਿਸਟਰ' ਫਿਲਮ ਬਣਵਾਈ ਹੈ, ਜਿਸ ਦੀ ਉਹ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹਨ।

ਟਿੱਕਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਿਸ਼ਵ ਦੇ ਮੰਨੇ ਹੋਏ ਅਰਥਸ਼ਾਸਤਰੀ ਹਨ ਜਿਨ੍ਹਾਂ ਦੀ ਅਮਰੀਕਾ ਸਮੇਤ ਦੁਨੀਆ ਭਰ ਦੇ ਵੱਖ-ਵੱਖ ਦੇਸ਼ ਆਰਥਕ ਨੀਤੀਆਂ ਬਣਾਉਣ ਸਮੇਂ ਸਲਾਹ ਲੈਣਾ ਜ਼ਰੂਰੀ ਸਮਝਦੇ ਹਨ। ਡਾ. ਮਨਮੋਹਨ ਸਿੰਘ 1991 'ਚ ਦੇਸ਼ ਨੂੰ ਆਰਥਕ ਸੰਕਟ 'ਚੋਂ ਬਾਹਰ ਕੱਢ ਕੇ ਤਰੱਕੀ ਦੇ ਰਸਤੇ 'ਤੇ ਅੱਗੇ ਲਿਜਾਣ 'ਚ ਸਫਲ ਹੋਏ, ਉਸ ਸਮੇਂ ਉਹ ਦੇਸ਼ ਦੇ ਵਿੱਤ ਮੰਤਰੀ ਸਨ। ਟਿੱਕਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਕਾਬਲੀਅਤ ਨੂੰ ਦੇਖਦੇ ਹੋਏ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ, ਜੋ ਉਨ੍ਹਾਂ ਨੇ ਬਾਖੂਬੀ ਨਿਭਾਈ। ਕਾਂਗਰਸੀ ਆਗੂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਪਾਰਟੀ ਨੇ ਸਿਰਫ ਇਕ ਸਾਲ 'ਚ ਦੇਸ਼ ਦੇ ਤਿੰਨ ਵੱਡੇ ਰਾਜਾਂ ਦੀਆਂ ਵਿਧਾਨ ਸਭਾਵਾਂ 'ਚ ਜਿੱਤ ਦਾ ਝੰਡਾ ਗੱਡ ਦਿੱਤਾ ਹੈ ਅਤੇ ਹੁਣ ਦੇਸ਼ ਭਰ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ 2019 ਦੀਆਂ ਚੋਣਾਂ 'ਚ ਰਾਹੁਲ ਗਾਂਧੀ ਹੀ ਪ੍ਰਧਾਨ ਮੰਤਰੀ ਬਣੇ। ਇਸ ਕਾਰਨ ਭਾਜਪਾ ਰਾਹੁਲ ਗਾਂਧੀ ਦਾ ਸਿਆਸੀ ਗ੍ਰਾਫ ਵਧਣ ਤੋਂ ਪੂਰੀ ਤਰ੍ਹਾਂ ਬੌਖਲਾਹਟ ਵਿਚ ਹੈ ਅਤੇ ਅਜਿਹੇ ਹੱਥਕੰਡੇ ਅਪਣਾ ਕੇ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਟਿੱਕਾ ਨੇ ਕਿਹਾ ਕਿ ਇਸ ਫਿਲਮ 'ਤੇ ਦੇਸ਼ ਭਰ ਵਿਚ ਪਾਬੰਦੀ ਲੱਗਣੀ ਚਾਹੀਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News