ਮਨਮੋਹਨ ਸਿੰਘ ਤੋਂ ਬਾਅਦ ਅਟਲ ਬਿਹਾਰੀ ਵਾਜਪਾਈ ਦਾ ਲੁੱਕ ਆਇਆ ਸਾਹਮਣੇ

6/22/2018 6:24:27 PM

ਮੁੰਬਈ (ਬਿਊਰੋ)— ਅਭਿਨੇਤਾ ਰਾਮ ਅਵਤਾਰ ਭਾਰਦਵਾਜ ਆਉਣ ਵਾਲੀ ਫਿਲਮ 'ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ' 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ। ਉੱਥੇ ਹੀ ਮਸ਼ਹੂਰ ਬਾਲੀਵੁੱਡ ਅਭਿਨੇਤਾ ਅਨੁਪਮ ਖੇਰ ਇਸ ਫਿਲਮ 'ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਹਾਲ ਹੀ 'ਚ ਅਨੁਪਮ ਖੇਰ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ 'ਤੇ ਆਪਣੀ ਅਤੇ ਰਾਮ ਅਵਤਾਰ ਰਾਮ ਦੀ ਫਿਲਮ ਦੇ ਕਿਰਦਾਰ ਦੇ ਤੌਰ 'ਤੇ ਤਸਵੀਰ ਸ਼ੇਅਰ ਕੀਤੀ ਹੈ। ਅਨੁਪਮ ਨੇ ਟਵੀਟ ਕਰਦੇ ਹੋਏ ਲਿਖਿਆ, ਫਿਲਮ 'ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ' 'ਚ ਰਾਮ ਅਵਤਾਰ ਭਾਰਦਵਾਜ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਰੂਪ 'ਚ ਪੇਸ਼ ਕਰ ਰਿਹਾ ਹਾਂ''।

ਦੱਸਣਯੋਗ ਹੈ ਕਿ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਮੀਡੀਆ ਸਲਾਹਕਾਰ ਸੰਜੇ ਬਾਰੂ ਦੀ ਕਿਤਾਬ 'ਦਿ ਐਕਸੀਡੈਂਟਲ ਪ੍ਰਾਈਮ ਮਿਨਿਸਟਰ : ਦਿ ਮੇਕਿੰਗ ਐਂਡ ਅਨਮੇਕਿੰਗ ਆਫ ਮਨਮੋਹਨ ਸਿੰਘ' 'ਤੇ ਬਣ ਰਹੀ ਹੈ। ਫਿਲਮ ਦੀ ਸ਼ੂਟਿੰਗ ਲੰਡਨ 'ਚ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਿਲਮ 21 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News