ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋ ਸ਼ਖਸ ਗਿ੍ਰਫਤਾਰ

10/4/2019 12:34:58 PM

ਮੁੰਬਈ(ਬਿਊਰੋ)- ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ ਕੁਝ ਦਿਨ ਪਹਿਲਾ ਗੈਰੀ ਸ਼ੂਟਰ ਨਾਮ ਦੇ ਇਕ ਯੂਜ਼ਰ ਨੇ ਖੁੱਲ੍ਹੇਆਮ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹੁਣ ਇਸ ਮਾਮਲੇ ’ਚ ਜੋਧਪੁਰ ਦੀ ਪੁਲਸ ਨੇ ਦੋਸ਼ੀ ਅਤੇ ਉਸ ਦੇ ਇਕ ਸਾਥੀ ਨੂੰ ਗਿ੍ਰਫਤਾਰ ਕਰ ਲਿਆ ਹੈ। ਹਾਲਾਂਕਿ ਉਸ ਸ਼ਖਸ ਨੇ ਅਜਿਹਾ ਸਸਤੀ ਲੋਕਪ੍ਰਿਅਤਾ ਹਾਸਲ ਕਰਨ ਲਈ ਕੀਤਾ। ਦੋਵੇਂ ਦੋਸ਼ੀ ਕਾਰ ਚੋਰੀ ਕਰਨ ਵਾਲੇ ਗਿਰੋਹ ਦੇ ਮੈਂਬਰ ਹਨ। ਪੁਲਸ ਨੇ ਕਿਹਾ ਕਿ ਫਿਲਮ ਅਭਿਨੇਤਾ ਸਲਮਾਨ ਖਾਨ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦੇਣ ਵਾਲੇ ਦੋਸ਼ੀ ਦਾ ਨਾਮ ਜੈਕੀ ਵਿਸ਼ਨੋਈ ਹੈ। ਉਥੇਂ ਹੀ ਉਸ ਦੇ ਦੂਜੇ ਸਾਥੀ ਦਾ ਨਾਮ ਜਗਦੀਸ਼ ਹੈ। ਜੈਕੀ ਨੇ ਆਪਣੇ ਆਲੇ-ਦੁਆਲੇ ਦੇ ਖੇਤਰਾਂ ’ਚ ਆਪਣਾ ਨਾਮ ਦਾ ਖੌਫ ਪੈਦਾ ਕਰਨ ਲਈ ਅਜਿਹਾ ਕੀਤਾ।
PunjabKesari
ਦੱਸ ਦੇਈਏ ਕਿ ਉਹ ਪਹਿਲੀ ਵਾਰ ਨਹੀਂ ਹੈ ਜਦੋਂ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੋਵੇ। ਪਿਛਲੇ ਸਾਲ ਜੂਨ ਮਹੀਨੇ ’ਚ ਵੀ ਲਾਰੈਂਸ ਬਿਸ਼ਨੋਈ ਨਾਮ ਦੇ ਗੈਂਗਸਟਰ ਨੇ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਹ ਪੂਰਾ ਮਾਮਲਾ ਉਸ ਸਮੇਂ ਦਾ ਹੈ, ਜਦੋਂ ਸਲਮਾਨ ਕਾਲਾ ਹਿਰਨ ਸ਼ਿਕਾਰ ਮਾਮਲੇ ’ਚ ਜੋਧਪੁਰ ਕੋਰਟ ’ਚ ਸੁਣਵਾਈ ਲਈ ਗਏ ਸਨ।
PunjabKesari
ਸਲਮਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਸਲਮਾਨ ਖਾਨ ‘ਬਿੱਗ ਬੌਸ 13’ ਨੂੰ ਹੋਸਟ ਕਰ ਰਹੇ ਹਨ। ਇਸ ਤੋਂ ਇਲਾਵਾ ਸਲਮਾਨ ਖਾਨ ਦੀ ਨਵੀਂ ਫਿਲਮ ‘ਦਬੰਗ 3’ 20 ਦਸਬੰਰ ਨੂੰ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News