ਕੱਲ੍ਹ ਰਿਲੀਜ਼ ਹੋਵੇਗਾ ਫਿਲਮ ''ਇਕ ਸੰਧੂ ਹੁੰਦਾ ਸੀ'' ਦਾ ਪਹਿਲਾ ਗੀਤ ''ਚਰਚੇ''

2/6/2020 4:10:02 PM

ਜਲੰਧਰ (ਬਿਊਰੋ) - 28 ਫਰਵਰੀ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਇਕ ਸੰਧੂ ਹੁੰਦਾ ਸੀ' ਦਾ ਪਹਿਲਾ ਗੀਤ ਕੱਲ ਯਾਨੀਕਿ 7 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਦਾ ਨਾਂ 'ਚਰਚੇ' ਹੈ। ਗਿੱਪੀ ਗਰੇਵਾਲ ਤੇ ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਗੀਤ ਦਾ ਪੋਸਟ ਸ਼ੇਅਰ ਕਰਦਿਆਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਸ ਪੋਸਟਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਉਮਰਾਂ ਬਾਰੇ ਤਾਂ ਬੀਬਾ ਰੱਬ ਜਾਣਦਾ, ਜ਼ਿੰਦਗੀ ਜਿਓਣੀ ਕਿਵੇਂ ਜੱਟ ਨੂੰ ਪਤਾ।'' ਗੀਤ ਦੇ ਪੋਸਟਰ 'ਤੇ ਗਿੱਪੀ ਗਰੇਵਾਲ ਦਾ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਗੀਤ 'ਚਰਚੇ' ਨੂੰ ਗਿੱਪੀ ਗਰੇਵਾਲ ਤੇ ਸ਼ਿਪਰਾ ਗੋਇਲ ਨੇ ਆਵਾਜ਼ ਦਿੱਤੀ ਹੈ, ਜੋ ਕਿ 7 ਫਰਵਰੀ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ ਦੇਸੀ ਕਰਿਊ ਵਲੋਂ ਤਿਆਰ ਕੀਤਾ ਗਿਆ ਹੈ।

 
 
 
 
 
 
 
 
 
 
 
 
 
 

ਉਮਰਾਂ ਬਾਰੇ ਤਾਂ ਬੀਬਾ ਰੱਬ ਜਾਣਦਾ ਜ਼ਿੰਦਗੀ ਜਿਓਣੀ ਕਿਵੇਂ ਜੱਟ ਨੂੰ ਪਤਾ Umra Ware Ta Beeba Rabb Janda Zindagi Jeoni Kiven Jatt Nu Pta 🔥🔥 Charche Full Song Out Tomorrow At 6 Pm 👍 #iksandhuhundasi #28feb2020 @gippygrewal @nehasharmaofficial @iksandhuhundasi_ @thehumblemusic @babbalrai9 @theroshanprince @theshipragoyal @desi_crew @urshappyraikoti @rakesshhmehta @official.jassgrewal @raghveerboliofficial @anmolkwatra96 @vikramjeetvirk @princekanwaljitsingh @dheerajkkumar @jaspremdhillon @shamkaushal09 @official.jassgrewal @princekanwaljitsingh @bally_singh_kakar @munishomjee @omjeestarstudioss #gippygrewal #nehasharma #humblemusic #roshanprince #babbalrai

A post shared by Gippy Grewal (@gippygrewal) on Feb 5, 2020 at 6:29pm PST


ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ ਹੈ। ਜੇ ਗੱਲ ਟਰੇਲਰ ਦੀ ਕਰੀਏ ਤਾਂ ਗਿੱਪੀ ਗਰੇਵਾਲ ਦੀ ਸ਼ਾਨਦਾਰ ਅਦਾਕਾਰੀ ਦੇਖਣ ਨੂੰ ਮਿਲੀ ਹੈ। ਉਹ ਆਪਣੇ ਦੋਸਤੀ ਲਈ ਹਿੱਕ ਤਾਣ ਕੇ ਖੜ੍ਹੇ ਹੋਏ ਨਜ਼ਰ ਆਉਂਦੇ ਹਨ। ਇਸ ਫਿਲਮ ਦੇ ਨਿਰਮਾਤਾ ਬੱਲੀ ਸਿੰਘ ਕੱਕੜ ਹਨ। ਇਸ ਫਿਲਮ 'ਚ ਗਿੱਪੀ ਗਰੇਵਾਲ ਦੀ ਹੀਰੋਇਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇਹਾ ਸ਼ਰਮਾ ਹੈ। ਫਿਲਮ 'ਚ ਦੋਵਾਂ ਤੋਂ ਇਲਾਵਾ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ, ਬੱਬਲ ਰਾਏ, ਪਵਨ ਮਲਹੋਤਰਾ, ਧੀਰਜ ਕੁਮਾਰ, ਰਘਵੀਰ ਬੋਲੀ, ਜਸਪ੍ਰੇਮ ਢਿੱਲੋਂ ਤੇ ਅਨਮੋਲ ਕਵਾਤਰਾ ਸਮੇਤ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫਿਲਮ ਹੋਵੇਗੀ। ਇਸ ਫਿਲਮ 'ਚ ਦਰਸ਼ਕਾਂ ਨੂੰ ਯੂਨੀਵਰਸਿਟੀ ਦੀ ਜ਼ਿੰਦਗੀ, ਵਿਦਿਆਰਥੀ ਸਿਆਸਤ ਤੇ ਦੋਸਤੀ ਦੀ ਅਹਿਮੀਅਤ ਦੇਖਣ ਨੂੰ ਮਿਲੇਗੀ। ਇਹ ਫਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਫਿਲਮ ਦੇ ਐਕਸ਼ਨ ਡਾਇਰੈਕਟਰ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਹਨ। ਫਿਲਮ ਦਾ ਮਿਊਜ਼ਿਕ ਬੀ ਪਰਾਕ, ਜੇ. ਕੇ. ਤੇ ਦੇਸੀ ਕਰਿਊ ਨੇ ਤਿਆਰ ਕੀਤਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News