ਫਿਲਮ ''ਇਕ ਸੰਧੂ ਹੁੰਦਾ ਸੀ'' ਦਾ ਨਵਾਂ ਗੀਤ ''ਗਿਣਤੀ'' ਹੋਇਆ ਰਿਲੀਜ਼ (ਵੀਡੀਓ)

2/27/2020 1:01:03 PM

ਜਲੰਧਰ (ਬਿਊਰੋ) — ਇਸ ਸ਼ੁੱਕਰਵਾਰ ਯਾਨੀਕਿ 28 ਫਰਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਵਾਲੀ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ 'ਇਕ ਸੰਧੂ ਹੁੰਦਾ ਸੀ' ਦਾ ਅਗਲਾ ਨਵਾਂ ਗੀਤ 'ਗਿਣਤੀ' ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 'ਗਿਣਤੀ' ਗੀਤ ਦੇ ਬੋਲ ਸੋਨੀ ਠੁੱਲੇਵਾਲ ਨੇ ਲਿਖੇ ਹਨ, ਜਿਸ ਨੂੰ ਨਾਮੀ ਗਾਇਕ ਅੰਗਰੇਜ਼ ਅਲੀ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦਾ ਮਿਊਜ਼ਿਕ ਨਿੱਕ ਡੀ ਵਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ 'ਚ ਗਿੱਪੀ ਗਰੇਵਾਲ ਨਾਲ ਰੌਸ਼ਨ ਪ੍ਰਿੰਸ, ਧੀਰਜ ਕੁਮਾਰ, ਰਘਵੀਰ ਬੋਲੀ ਤੋਂ ਇਲਾਵਾ ਹੋਰ ਸਿਤਾਰੇ ਵੀ ਨਜ਼ਰ ਆ ਰਹੇ ਹਨ।


ਦੱਸਣਯੋਗ ਹੈ ਕਿ ਫਿਲਮ 'ਇੱਕ ਸੰਧੂ ਹੁੰਦਾ ਸੀ' ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਸ ਫਿਲਮ 'ਚ ਨੇਹਾ ਸ਼ਰਮਾ ਤੇ ਗਿੱਪੀ ਗਰੇਵਾਲ ਨਾਲ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫਿਲਮ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News