ਦਿਲਾਂ ਦੇ ਜਜ਼ਬਾਤਾਂ ਨੂੰ ਬਿਆਨ ਕਰਦੈ ਫਿਲਮ 'ਇੱਕੋ-ਮਿੱਕੇ' ਦਾ ਗੀਤ 'ਸ਼ਰਮਿੰਦਾ' (ਵੀਡੀਓ)

2/27/2020 12:42:48 PM

ਜਲੰਧਰ (ਬਿਊਰੋ) — ਦੁਨੀਆ ਭਰ 'ਚ 13 ਮਾਰਚ ਨੂੰ ਰਿਲੀਜ਼ ਹੋ ਰਹੀ ਫਿਲਮ 'ਇੱਕੋ-ਮਿੱਕੇ' ਦਾ ਨਵਾਂ ਗੀਤ 'ਸ਼ਰਮਿੰਦਾ' ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ 'ਬੀਟ ਮਨਿਸਟਰ' ਵਲੋਂ ਤਿਆਰ ਕੀਤਾ ਗਿਆ ਹੈ। 'ਸ਼ਰਮਿੰਦਾ' ਗੀਤ ਨੂੰ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਅਜਿਹੇ ਵਿਅਕਤੀ 'ਤੇ ਫਿਲਮਾਇਆ ਗਿਆ ਹੈ, ਜੋ ਆਪਣੀਆਂ ਗਲਤੀਆਂ ਕਰਕੇ ਆਪਣੇ ਪਿਆਰ ਨੂੰ ਗੁਆ ਲੈਂਦਾ ਹੈ। ਇਸ ਗੀਤ ਦੇ ਬੋਲ ਦਿਲ ਨੂੰ ਛੂਹ ਲੈਣ ਵਾਲੇ ਹਨ। ਦੱਸ ਦਈਏ ਕਿ ਫਿਲਮ 'ਇੱਕੋ-ਮਿੱਕੇ' ਮੁਹੱਬਤ ਦੇ ਰਿਸ਼ਤੇ 'ਚ ਬੰਨ੍ਹੇ ਇਕ ਅਜਿਹੇ ਜੋੜੇ ਦੀ ਕਹਾਣੀ ਹੈ, ਜੋ ਸਾਰੀ ਜ਼ਿੰਦਗੀ ਇਕ-ਦੂਜੇ ਦਾ ਸਾਥ ਨਿਭਾਉਣ ਦੀ ਕਸਮ ਖਾ ਕੇ ਵਿਆਹ ਦੇ ਬੰਧਨ 'ਚ ਬੱਝਦੇ ਹਨ ਪਰ ਵਿਆਹ ਤੋਂ ਥੋੜ੍ਹੇ ਸਮੇਂ ਬਾਅਦ ਹੀ ਦੋਵਾਂ 'ਚ ਤਕਰਾਰ ਸ਼ੁਰੂ ਹੁੰਦੀ ਹੈ, ਜੋ ਦੋਵਾਂ ਦੀ ਜ਼ਿੰਦਗੀ 'ਚ ਉਥਲ-ਪੁਥਲ ਮਚਾ ਦਿੰਦੀ ਹੈ। ਇਹ ਫਿਲਮ ਨਿਰੋਲ ਰੂਪ 'ਚ ਪਰਿਵਾਰਕ ਡਰਾਮਾ ਫ਼ਿਲਮ ਹੈ, ਜੋ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨ ਦਾ ਦਮ ਤਾਂ ਰੱਖਦੀ ਹੀ ਹੈ, ਸਗੋਂ ਇਕ-ਦੂਜੇ ਪ੍ਰਤੀ ਜ਼ਿੰਮੇਵਾਰੀ ਸਮਝਣ ਦਾ ਵੀ ਅਹਿਸਾਸ ਕਰਵਾਉਂਦੀ ਹੈ।

ਦੱਸਣਯੋਗ ਹੈ ਕਿ ਪੰਕਜ ਵਰਮਾ ਦੀ ਲਿਖੀ ਅਤੇ ਨਿਰਦੇਸ਼ਿਤ ਕੀਤੀ ਇਸ ਫਿਲਮ 'ਚ ਸਤਿੰਦਰ ਸਰਤਾਜ ਅਤੇ ਅਦਿਤੀ ਸ਼ਰਮਾ ਦੀ ਜੋੜੀ ਬੇਹੱਦ ਜਚ ਰਹੀ ਹੈ। 'ਸੈਵਨ ਕਲਰ ਐਂਟਰਟੇਨਮੈਂਟ' ਵਲੋਂ ਦੁਨੀਆ ਭਰ 'ਚ ਡਿਸਟ੍ਰੀਬਿਊਟ ਕੀਤੀ ਜਾ ਰਹੀ ਇਸ ਫ਼ਿਲਮ 'ਚ ਦਰਸ਼ਕਾਂ ਨੂੰ ਸਤਿੰਦਰ ਸਰਤਾਜ ਦਾ ਇਕ ਵੱਖਰਾ ਹੀ ਰੂਪ ਦੇਖਣ ਨੂੰ ਮਿਲੇਗਾ। ਸਰਦਾਰ ਸੋਹੀ, ਮਹਾਵੀਰ ਭੁੱਲਰ, ਸ਼ਿਵਾਨੀ ਸੈਣੀ, ਵੰਦਨਾ ਸ਼ਰਮਾ, ਬੇਗੋ ਬਲਵਿੰਦਰ, ਵਿਜੇ ਕੁਮਾਰ, ਨਵਦੀਪ ਕਲੇਰ, ਮਨਿੰਦਰ ਵੈਲੀ, ਰਾਜ ਧਾਲੀਵਾਲ, ਉਮੰਗ ਸ਼ਰਮਾ ਸਮੇਤ ਕਈ ਹੋਰ ਵੱਡੇ ਚਿਹਰੇ ਇਸ ਫ਼ਿਲਮ ਦਾ ਅਹਿਮ ਹਿੱਸਾ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News