''ਪੋਸਤੀ'' ਦਾ ਗੀਤ ''ਗੱਭਰੂ'' ਛਾਇਆ ਟਰੈਂਡਿੰਗ ''ਚ, ਪੰਜਾਬ ਦੇ ਮਾੜੇ ਸਿਸਟਮ ਨੂੰ ਪਾਊਂਦੈ ਲਾਹਨਤਾਂ (ਵੀਡੀਓ)

3/11/2020 10:43:05 AM

ਜਲੰਧਰ (ਬਿਊਰੋ) — 20 ਮਾਰਚ ਨੂੰ ਵੱਡੇ ਪੱਧਰ 'ਤੇ ਪੰਜਾਬੀ ਫਿਲਮ 'ਪੋਸਤੀ' ਰਿਲੀਜ਼ ਹੋਣ ਵਾਲੀ ਹੈ, ਜਿਸ ਦਾ ਇੰਤਜ਼ਾਰ ਲੋਕ ਬੇਸਬਰੀ ਨਾਲ ਕਰ ਰਹੇ ਹਨ। ਕੁਝ ਦਿਨ ਪਹਿਲਾਂ ਫਿਲਮ 'ਪੋਸਤੀ' ਦਾ ਗੀਤ 'ਗੱਭਰੂ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਗੀਤ ਲਗਾਤਾਰ ਟਰੈਂਡਿੰਗ 'ਚ ਛਾਇਆ ਹੋਇਆ ਹੈ। ਇਸ ਗੀਤ ਨੂੰ ਬੱਬਲ ਰਾਏ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਹ ਚੱਕਵੀਂ ਬੀਟ ਵਾਲਾ ਹੈ, ਜਿਸ 'ਚ ਅੱਜ ਦੀ ਨੌਜਵਾਨ ਪੀੜ੍ਹੀ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਖੂਬਸੂਰਤ ਨਾਲ ਦਿਖਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਗੀਤ 'ਚ ਪੰਜਾਬ ਦੀ ਸਿਆਸਤ ਤੇ ਸਰਕਾਰਾਂ ਖਿਲਾਫ ਵੀ ਉਜਾਗਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵੀ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਦੱਸ ਦਈਏ ਕਿ ਇਕ ਲੰਬੇ ਅਰਸੇ ਬਾਅਦ ਬੱਬਲ ਦੀ ਕਲਮ 'ਚ ਕੋਈ ਅਜਿਹਾ ਗੀਤ ਨਿਕਲਿਆ ਹੈ। ਇਸ ਗੀਤ ਦਾ ਮਿਊਜ਼ਿਕ ਦੇਸੀ ਰੂਟਜ਼ ਵਲੋਂ ਤਿਆਰ ਕੀਤਾ ਗਿਆ, ਜਿਸ ਨੂੰ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ।

ਦੱਸਣਯੋਗ ਹੈ ਕਿ ਫਿਲਮ 'ਪੋਸਤੀ' ਰਾਹੀਂ ਨਸ਼ਾਖੋਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਸੁਚੱਜੇ ਢੰਗ ਨਾਲ ਵੱਡੇ ਪਰਦੇ 'ਚ ਪੇਸ਼ ਕੀਤਾ ਜਾਵੇਗਾ, ਜੋ ਕਿ ਪੰਜਾਬੀ ਸਿਨੇਮਾ 'ਚ ਪਹਿਲੀ ਵਾਰ ਹੋਣ ਜਾ ਰਿਹਾ ਹੈ। ਰਾਣਾ ਰਣਬੀਰ ਵਲੋਂ ਇਸ ਫਿਲਮ ਦੀ ਕਹਾਣੀ ਨੂੰ ਲਿਖਿਆ ਗਿਆ ਹੈ। ਫਿਲਮ 'ਚ ਬੱਬਲ ਰਾਏ, ਰਘਵੀਰ ਬੋਲੀ, ਪ੍ਰਿੰਸ ਕੰਵਲਜੀਤ ਸਿੰਘ, ਜ਼ਰੀਨ ਖਾਨ, ਸੁਰੀਲੀ ਗੌਤਮ, ਜੱਸ ਢਿੱਲੋਂ, ਵੱਡਾ ਗਰੇਵਾਲ, ਮਲਕੀਤ ਰੌਣੀ ਵਰਗੇ ਸਿਤਾਰੇ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਨਿਰਦੇਸ਼ਕ ਦੇ ਤੌਰ 'ਤੇ ਰਾਣਾ ਰਣਬੀਰ ਦੀ ਇਹ ਦੂਜੀ ਫਿਲਮ ਹੈ। ਇਸ ਤੋਂ ਪਹਿਲਾਂ ਉਹ ਫਿਲਮ 'ਅਸੀਸ' ਦਾ ਨਿਰਦੇਸ਼ਨ ਕਰ ਚੁੱਕੇ ਹਨ। 'ਪੋਸਤੀ' ਫਿਲਮ ਨੂੰ ਗਿੱਪੀ ਗਰੇਵਾਲ ਤੇ ਪਤਨੀ ਰਵਨੀਤ ਕੌਰ ਗਰੇਵਾਲ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ। ਇਹ ਫਿਲਮ 20 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News