ਰੂਹ ਨੂੰ ਝੰਜੋੜਦਾ ਹੈ ਫਿਲਮ ''ਸੁਫਨਾ'' ਦਾ ਨਵਾਂ ਗੀਤ ''ਅੰਮੀ'' (ਵੀਡੀਓ)

2/5/2020 11:30:36 AM

ਜਲੰਧਰ (ਬਿਊਰੋ) - 14 ਫਰਵਰੀ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਵਾਲੀ ਐਮੀ ਵਿਰਕ ਤੇ ਤਾਨੀਆ ਦੀ ਫਿਲਮ 'ਸੁਫਨਾ' ਦਾ ਨਵਾਂ ਗੀਤ 'ਅੰਮੀ' ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਪੰਜਾਬੀ ਗਾਇਕ ਕਮਲ ਖਾਨ ਨੇ ਆਪਣੀ ਦਰਦ ਭਰੀ ਆਵਾਜ਼ 'ਚ ਗਾਇਆ ਹੈ, ਜਿਸ ਦੇ ਬੋਲ ਮਸ਼ਹੂਰ ਗੀਤਕਾਰ ਜਾਨੀ ਨੇ ਲਿਖੇ ਹਨ ਅਤੇ ਕੰਪੋਜ਼ ਵੀ ਉਨ੍ਹਾਂ ਵਲੋਂ ਹੀ ਕੀਤਾ ਗਿਆ ਹੈ। ਫਿਲਮ ਦੇ ਇਸ ਗੀਤ 'ਚ ਤਾਨੀਆ ਦਾ ਆਪਣੀ ਮਾਂ ਨਾਲੋਂ ਵਿਛੋੜੇ ਦੇ ਦਰਦ ਨੂੰ ਬਿਆਨ ਕੀਤਾ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਤੇ ਕੁਝ ਗੀਤ ਰਿਲੀਜ਼ ਹੋਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਪੰਜ ਪਾਣੀ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਵਿਰਕ ਹਨ।

|
ਦੱਸਣਯੋਗ ਹੈ ਕਿ ਪੰਜ ਪਾਣੀ ਫਿਲਮਜ਼ ਦੇ ਬੈਨਰ ਹੇਠ ਬਣੀ ਇਹ ਫਿਲਮ ਰਾਜਸਥਾਨ ਦੇ ਪੰਜਾਬੀ ਪਿੰਡਾਂ ਵਿਚਲੇ ਕਪਾਹਾਂ ਦੇ ਖੇਤਾਂ ਸਮੇਤ ਖੂਬਸੂਰਤ ਲੋਕੇਸ਼ਨਾਂ 'ਤੇ ਫਿਲਮਾਈ ਗਈ ਹੈ। ਇਹ ਫਿਲਮ ਜਗਦੀਪ ਸਿੱਧੂ ਦੀ ਕਲਾਤਮਿਕ ਸ਼ੈਲੀ ਨਾਲ ਲਬਰੇਜ਼ ਪੰਜਾਬੀ ਸਿਨੇ ਦਰਸ਼ਕਾਂ ਲਈ ਇਕ ਹਸੀਨ ਤੋਹਫਾ ਸਾਬਿਤ ਹੋਵੇਗੀ। ਇਸ ਫਿਲਮ 'ਚ ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ, ਸੀਮਾ ਕੌਸਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਰਮ ਕਿਰਦਾਰ ਨਿਭਾਏ ਹਨ। ਸੰਗੀਤ ਬੀ ਪਰਾਕ ਨੇ ਦਿੱਤਾ ਹੈ, ਜੋ ਬਹੁਤ ਹੀ ਦਿਲਚਸਪ ਤੇ ਸਕੂਨ ਦੇਣ ਵਾਲਾ ਹੈ। ਇਸ ਫਿਲਮ ਰਾਹੀਂ ਅਲੱੜ ਦਿਲਾਂ 'ਚ ਉਪਜੇ ਪ੍ਰੇਮ ਸਬੰਧਾਂ ਦੀ ਸੱਚੀ ਦਾਸਤਾਨ ਨੂੰ ਬਿਆਨ ਕੀਤਾ ਜਾਵੇਗਾ। ਜਾਤ-ਪਾਤ, ਧਰਮਾਂ ਤੋਂ ਉੱਪਰ ਉੱਠ ਕੇ ਪਿਆਰ ਦੀ ਭਾਸ਼ਾ ਨੂੰ ਸਮਝਾਉਂਦੀ ਇਹ ਫਿਲਮ 14 ਫਰਵਰੀ (ਵੈਲਨਟਾਇਨ ਡੇ) ਨੂੰ ਰਿਲੀਜ਼ ਹੋ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News